18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਹੈਰੋਇਨ ਸਮੇਤ ਮਹਿਲਾ ਤੇ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 17-04-2026
ਫਗਵਾੜਾ, 16 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਪੁਰਾਣਾ ਸਿਵਲ ਹਸਪਤਾਲ ਦੇ ਬਾਹਰ ਸੜਕ ਕਿਨਾਰੇ ਤੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਨਰੇਸ਼ ਉਰਫ਼ ਬੱਬਲ ਪੁੱਤਰ ਜੀਤ ਰਾਮ ਵਾਸੀ ਡੱਡਲ ਮੁਹੱਲਾ ਵਜੋਂ ਹੋਈ ਹੈ | ਇਸੇ ਤਰ੍ਹਾਂ ਪੁਲਿਸ ਨੇ ਛੱਜ ਕਾਲੋਨੀ ਲਾਗਿਉਂ ਇਕ ਮਹਿਲਾ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕੀਤੀ ਹੈ | ਥਾਣੇਦਾਰ ਜਤਿੰਦਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਇੰਡਸਟਰੀ ਏਰੀਆ ਵਲੋਂ ਆ ਰਹੀ ਇਕ ਮਹਿਲਾ ਨੂੰ ਕਾਬੂ ਕਰਕੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੀ ਮਹਿਲਾ ਦੀ ਪਛਾਣ ਰਜਨੀ ਪਤਨੀ ਮਾਣਕ ਵਾਸੀ ਛੱਜ ਕਾਲੋਨੀ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ 100 ਪ੍ਰਤੀਸ਼ਤ <br/> ਅਗਲੀ ਖ਼ਬਰ ਸਿਵਲ ਹਸਪਤਾਲ ਭੁਲੱਥ 'ਚ ਬਜ਼ੁਰਗ ਵਿਅਕਤੀ ਕਰ ਰਿਹਾ ਆਪਣਿਆਂ ਦੀ ਉਡੀਕ <br/>
Ad Position 24