17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬੀ. ਐਸ. ਟੀ. ਸਕੂਲ ਬਿਹਾਰੀਪੁਰ ਦੇ ਵਿਦਿਆਰਥੀਆਂ ਦਾ 10ਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 17-04-2026
ਹੁਸੈਨਪੁਰ, 16 ਅਪ੍ਰੈਲ (ਤਰਲੋਚਨ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ ਐਲਾਨੇ 10ਵੀਂ ਜਮਾਤ ਦੇ ਸਾਲਾਨਾ ਨਤੀਜੇ 'ਚ ਬੀ. ਐਸ. ਟੀ. ਸੀਨੀਅਰ ਸੈਕੰਡਰੀ ਸਕੂਲ ਬਿਹਾਰੀਪੁਰ ਕਪੂਰਥਲਾ ਦੇ ਵਿਦਿਆਰਥੀਆਂ ਨੇ ਇਸ ਵਾਰ ਵੀ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ | ਇਸ ਸੰਬੰਧੀ ਸਕੂਲ ਦੇ ਪਿ੍ੰਸੀਪਲ ਗੁਰਸੇਵਕ ਸਿੰਘ ਬੱਲ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਅਰੁਣਦੀਪ ਕੌਰ ਨੇ 97.4 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ, ਨਵਰੀਤ ਕੌਰ ਨੇ 97.2 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਜਦਕਿ ਸਹਿਜਪ੍ਰੀਤ ਸਿੰਘ ਨੇ 89 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਗੁਰਸੇਵਕ ਸਿੰਘ ਬੱਲ ਨੇ 10ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਜਿਥੇ ਵਿਦਿਆਰਥੀਆਂ ਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਨਾਂਅ ਰੌਸ਼ਨ ਹੁੰਦਾ ਉਥੇ ਇਹ ਨਤੀਜਾ ਸਕੂਲ ਦੇ ਸਮੂਹ ਸਟਾਫ਼ ਦੀ ਸਖ਼ਤ ਮਿਹਨਤ ਤੇ ਲਗਨ ਨੂੰ ਦਰਸਾਉਂਦਾ ਹੈ | ਇਸ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ, ਕੁਲਬੀਰ ਸਿੰਘ ਮਾਨ ਅਤੇ ਵਾਈਸ ਪ੍ਰਧਾਨ ਹਰਸ਼ਦੀਪ ਸਿੰਘ ਰੰਧਾਵਾ ਨੇ ਵੀ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਕੂਲ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਪੜ੍ਹਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ 100 ਪ੍ਰਤੀਸ਼ਤ <br/>
Ad Position 24