ਸੁਲਤਾਨਪੁਰ ਲੋਧੀ, 16 ਅਪ੍ਰੈਲ (ਥਿੰਦ)-ਸੁਲਤਾਨਪੁਰ ਹਲਕੇ ਅੰਦਰ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਸੰਸਥਾ ਫਾਲਕਨ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉੱਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਿ੍ਸ਼ਟੀ ਨੇ 90 ਫ਼ੀਸਦੀ ਅੰਕਾਂ ਨਾਲ ਪਹਿਲੇ, ਕੁਸ਼ਾਗ ਨੇ 83 ਫ਼ੀਸਦੀ ਅੰਕਾਂ ਨਾਲ ਦੂਜੇ, ਜਸਲੀਨ ਕੌਰ ਨੇ 81 ਫ਼ੀਸਦੀ ਅੰਕਾਂ ਨਾਲ ਤੀਜੇ ਤੇ ਜਸ਼ਨਪ੍ਰੀਤ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਚੌਥੇ ਸਥਾਨ 'ਤੇ ਰਿਹਾ | ਸਕੂਲ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਤੇ ਮੈਨੇਜਿੰਗ ਡਾਇਰੈਕਟਰ ਮੈਡਮ ਨਵਦੀਪ ਕੌਰ ਢਿੱਲੋਂ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ਲਈ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਮਾਤਾ-ਪਿਤਾ ਦੇ ਸਹਿਯੋਗ ਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ | ਸਕੂਲ ਦੀ ਮੈਨੇਜਮੈਂਟ ਅਤੇ ਪਿ੍ੰਸੀਪਲ ਨੇ ਖ਼ਾਸ ਤੌਰ 'ਤੇ ਦਸਵੀਂ ਜਮਾਤ ਦੇ ਸਾਰੇ ਵਿਸ਼ਾ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਕਿਹਾ ਕਿ ਫਾਲਕਨ ਇੰਟਰਨੈਸ਼ਨਲ ਸਕੂਲ ਹਲਕੇ ਦੀ ਪਹਿਲੀ ਅਜਿਹੀ ਸੰਸਥਾ ਹੈ ਜਿਥੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਧੁਨਿਕ ਤਕਨੀਕਾਂ ਰਾਹੀਂ ਸਿੱਖਿਆ ਦਿੱਤੀ ਜਾਂਦੀ ਹੈ |