17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੀ ਯੈਸਮੀਨ ਨੇ 98.4 ਫ਼ੀਸਦੀ ਅੰਕਾਂ ਨਾਲ ਦਸਵੀਂ ਦੇ ਨਤੀਜੇ 'ਚ ਬਾਜ਼ੀ ਮਾਰੀ <br/>

Ad Position 21
No active advertisement
ਅਜੀਤ ਡੈਸਕ 17-04-2026
ਸੁਲਤਾਨਪੁਰ ਲੋਧੀ, 16 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸੀ. ਬੀ. ਐਸ. ਈ. ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਮਾਣ ਮਹਿਸੂਸ ਕਰਦੇ ਹੋਏ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਯੈਸਮੀਨ ਨੇ 98.4 ਫ਼ੀਸਦੀ ਅੰਕ ਲੈ ਕੇ ਸੁਲਤਾਨਪੁਰ ਲੋਧੀ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਜਦਕਿ ਸਕੂਲ 'ਚੋਂ ਗੁਰਨੂਰ ਸਿੰਘ ਨੇ 95.4 ਫ਼ੀਸਦੀ ਅੰਕਾਂ ਨਾਲ ਦੂਜੇ, ਸਤਵੀਰ ਕੌਰ ਨੇ 94.4 ਫ਼ੀਸਦੀ ਅੰਕਾਂ ਨਾਲ ਤੀਜੇ, ਸਿਮਰਨਪ੍ਰੀਤ ਕੌਰ ਨੇ 89.8 ਫ਼ੀਸਦੀ ਅੰਕਾਂ ਨਾਲ ਚੌਥੇ ਤੇ ਸਿਮਰਨ ਕੌਰ ਨੇ 89.6 ਫ਼ੀਸਦੀ ਅੰਕਾਂ ਨਾਲ ਪੰਜਵੇਂ ਸਥਾਨ ਹਾਸਲ ਕੀਤਾ | ਉਨ੍ਹਾਂ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ 3 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਜਦਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜ: ਹਰਨਿਆਮਤ ਕੌਰ ਤੇ ਪਿ੍ੰਸੀਪਲ ਰੇਨੂੰ ਅਰੋੜਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ •ਸਕੂਲ ਦੀ ਪ੍ਰਬੰਧਕ ਕਮੇਟੀ ਨੇ... ਅਗਲੀ ਖ਼ਬਰ ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ <br/>
Ad Position 24