17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਰਕਾਰੀ ਪ੍ਰਾਇਮਰੀ ਸਕੂਲ ਖੇੜਾ ਦੇ ਵਿਦਿਆਰਥੀ ਰਹੇ ਮੋਹਰੀ <br/>

Ad Position 21
No active advertisement
ਅਜੀਤ ਡੈਸਕ 17-04-2026
ਖਲਵਾੜਾ, 16 ਅਪ੍ਰੈਲ (ਮਨਦੀਪ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਬਾਜਾ ਬਲਾਕ ਸੁਲਤਾਨਪੁਰ ਲੋਧੀ ਵਿਚ ਸਾਲਾਨਾ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਹਨਾਂ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਖੇੜਾ ਦੇ ਹੋਣਹਾਰ ਵਿਦਿਆਰਥੀਆਂ ਸੋਨਮ, ਰਾਧਿਕਾ, ਸ਼ਹਿਨਾਜ਼, ਰਾਣੀ ਅਤੇ ਆਰੀਅਨ ਕੁਮਾਰ ਗੁਪਤਾ ਨੇ ਬਲਾਕ ਫਗਵਾੜਾ ਵੱਲੋਂ ਭਾਗ ਲਿਆ | ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ ਵਿਚ ਸ. ਰਵਿੰਦਰ ਸਿੰਘ ਅਤੇ ਸ਼੍ਰੀਮਤੀ ਪਰਵੀਨ ਬਾਲਾ ਨੇ ਭਾਗ ਲਿਆ | ਵਿਦਿਆਰਥੀ ਆਰੀਅਨ ਕੁਮਾਰ ਗੁਪਤਾ ਨੇ ਅੰਗਰੇਜ਼ੀ ਭਾਸ਼ਾ ਦੀ ਸੁੰਦਰ ਲਿਖਾਈ ਵਿਚ ਤੀਸਰਾ ਸਥਾਨ ਹਾਸਲ ਕੀਤਾ | ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਲਵਿੰਦਰ ਸਿੰਘ, ਪ੍ਰਵਾਸੀ ਪੰਜਾਬੀਆਂ ਅਤੇ ਪਤਵੰਤੇ ਸੱਜਣਾਂ ਦੁਆਰਾ ਮੈਡਲ ਅਤੇ 1100 ਰੁਪਏ ਦੀ ਨਕਦ ਰਾਸ਼ੀ ਵਿਦਿਆਰਥੀ ਨੂੰ ਪ੍ਰਦਾਨ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਬੀ.ਸੀ.ਏ. ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਹਾਦਸੇ 'ਚ ਫਸੇ ਕੈਂਟਰ ਚਾਲਕ ਦੀ ਲੋਕਾਂ ਨੇ ਬਚਾਈ ਜਾਨ
Ad Position 24