ਸੁਲਤਾਨਪੁਰ ਲੋਧੀ, 16 ਅਪ੍ਰੈਲ (ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਕਾਲਜ ਦੇ ਆਈ.ਟੀ. ਕੰਪਿਊਟਰ ਵਿਭਾਗ ਬੀ.ਸੀ.ਏ. ਭਾਗ ਪਹਿਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ, ਜਿਸ ਵਿਚ ਵਿਦਿਆਰਥਣਾਂ ਅਨਮੋਲ ਕਿਰਨ ਪੁੱਤਰੀ ਸੰਤੋਖ ਸਿੰਘ ਨੇ 8.22 ਐਸ.ਜੀ.ਪੀ.ਏ. ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਚਾਂਦਿਕਾ ਨਰੂਲਾ ਪੁੱਤਰੀ ਰਾਹੁਲ ਨਰੂਲਾ ਨੇ ਦੂਜਾ ਸਥਾਨ ਹਾਸਿਲ ਕੀਤਾ ਤੇ ਰਿਆਪ੍ਰੀਤ ਪੁੱਤਰੀ ਕਮਲਜੀਤ ਸਿੰਘ ਨੇ ਕਾਲਜ ਦੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਵਿਦਿਆਰਥੀਆਂ ਨੇ ਕਾਲਜ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦੇ ਨਾਲ ਨਾਲ ਆਪਣੇ ਮਾਪਿਆਂ ਦਾ ਵੀ ਨਾਮ ਰੌਸ਼ਨ ਕੀਤਾ | ਇਸ ਮੌਕੇ ਕਾਲਜ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਕਾਲਜ ਸਕੱਤਰ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਨਿਆਮਤ ਕੌਰ ਤੇ ਮੈਡਮ ਨਿਮਰਤਾ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਹੋਰ ਉਚੇਰੀਆਂ ਪ੍ਰਾਪਤੀਆਂ ਕਰਨ ਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ |