17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੰਜਾਬ 'ਚ ਅਗਲੀ ਸਰਕਾਰ ਅਕਾਲੀ ਦਲ ਬਣਾਏਗਾ-ਧਰਮਿੰਦਰ ਟੋਨੀ

Ad Position 21
No active advertisement
ਅਜੀਤ ਡੈਸਕ 17-04-2026
ਫਗਵਾੜਾ, 16 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਜ਼ਮੀਨੀ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਪਾਰ ਅਤੇ ਉਦਯੋਗ ਵਿੰਗ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ | ਇਸ ਦੌਰਾਨ ਫਗਵਾੜਾ ਦੇ ਉਦਯੋਗਪਤੀ ਧਰਮਿੰਦਰ ਟੋਨੀ ਨੂੰ ਵਪਾਰ ਵਿੰਗ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲੈ ਜਾਣਗੇ | ਆਪਣੀ ਨਿਯੁਕਤੀ ਤੋਂ ਬਾਅਦ ਧਰਮਿੰਦਰ ਟੋਨੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਦੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ.ਕੇ. ਸ਼ਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ | ਇਹ ਜ਼ਿਕਰਯੋਗ ਹੈ ਕਿ ਧਰਮਿੰਦਰ ਟੋਨੀ ਇੱਕ ਇਮਾਨਦਾਰ ਆਗੂ ਹਨ, ਜਿਨ੍ਹਾਂ ਦੀ ਨਿਯੁਕਤੀ ਨਾਲ ਅਕਾਲੀ ਦਲ ਦੇ ਵਪਾਰ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੁਲਾਕਾਤ ਦੇ ਦੌਰਾਨ ਐਨ.ਕੇ. ਸ਼ਰਮਾ ਨੇ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਯੁਕਤੀਆਂ ਕਰ ਰਹੀ ਹੈ | ਇਸ ਮੌਕੇ ਧਰਮਿੰਦਰ ਟੋਨੀ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤੇ ਇਹ ਯਕੀਨੀ ਬਣਾਉਣਗੇ ਕਿ ਪਾਰਟੀ ਦੀਆਂ ਨੀਤੀਆਂ ਹਰ ਘਰ ਤੱਕ ਪਹੁੰਚਣ | ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮਿੰਦਰ ਟੋਨੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਤੋਂ ਬਾਅਦ ਪੰਜਾਬ ਦਾ ਵਿਕਾਸ ਕਾਫ਼ੀ ਵਿਗੜਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਇੰਨਾ ਪਿੱਛੇ ਰਹਿ ਗਿਆ ਹੈ ਕਿ ਇਸ ਨੂੰ ਮੁੜ ਬਣਾਉਣ ਲਈ ਤਜਰਬੇ ਅਤੇ ਦਿ੍ੜ੍ਹ ਇਰਾਦੇ ਦੀ ਲੋੜ ਹੈ, ਜੋ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਦੇ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸਭਾ ਅਰਬਨ ਅਸਟੇਟ ਫਗਵਾੜਾ ਵਲੋਂ ਮਨਾਇਆ ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਨਮ ਦਿਵਸ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਸੰਗੀਤ ਵਿਭਾਗ ਨੇ ਵਿਸਾਖੀ ਦਾ ਦਿਹਾੜਾ ਮਨਾਇਆ
Ad Position 24