ਬੇਗੋਵਾਲ, 16 ਅਪ੍ਰੈਲ (ਸੁਖਜਿੰਦਰ ਸਿੰਘ)-ਬੀਤੇ ਦਿਨ ਐਲਾਨੇ ਗਏ ਪੰਜਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਥਾਨਕ ਕਸਬੇ ਦੇ ਲਾਸ ਏਾਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਨਤੀਜਾ ਸ਼ਾਨਦਾਰ ਰਹਿਣ ਤੇ ਸਕੂਲ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਯੂ.ਐਸ.ਏ. ਦੀ ਅਗਵਾਈ ਹੇਠ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਸਕੂਲ ਵਿਚੋਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਸਮੇਂ ਸਕੂਲ ਦੇ ਪ੍ਰਧਾਨ ਹਰਜੀਤ ਸਿੰਘ ਯੂ.ਐਸ.ਏ. ਤੇ ਪਿ੍ੰਸੀਪਲ ਮਨਦੀਪ ਕੌਰ ਨੇ ਦੱਸਿਆ ਕਿ ਪੰਜਵੀਂ ਕਲਾਸ ਦੇ ਨਤੀਜਿਆਂ ਵਿਚੋਂ ਜਿੱਥੇ ਸਾਡੇ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਸਕੂਲ ਦੇ ਹੋਣਹਾਰ ਵਿਦਿਆਰਥੀ ਸਸ਼ਾਵਤ ਸੁਖਿਆਣ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਤਾਰਿਸ਼ਵ ਪੁੱਤਰ ਧੀਰਜ ਸ਼ਰਮਾ ਨੇ ਦੂਜਾ ਅਤੇ ਸਸਲੀਨ ਤੋਪਾਨੇ ਪੁੱਤਰੀ ਆਸੀਅਨ ਤੋਪਾਨੇ ਨੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਲ ਇਸ ਸਮੇਂ ਲੋਕਾਂ ਦੀ ਕੋਈ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਯੂ.ਐਸ.ਏ. ਨੇ ਇਹਨਾਂ ਨਤੀਜਿਆਂ ਤੇ ਜਿੱਥੇ ਸਟਾਫ਼ ਨੂੰ ਵਧਾਈ ਦਿੱਤੀ ਉੱਥੇ ਮਿਹਨਤੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਇਸ ਸਮੇਂ ਸਕੂਲ ਦੇ ਵਾਈਸ ਪਿ੍ੰਸੀਪਲ ਮਨਿੰਦਰ ਕੌਰ ਵੀ ਹਾਜ਼ਰ ਸਨ |