ਭੁਲੱਥ, 16 ਅਪ੍ਰੈਲ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਮਹਿਮਦਪੁਰ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੀ ਕਮੇਟੀ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਏ ਦਸਤਾਰ ਤੇ ਦੁਮਾਲਾ ਬੰਨ੍ਹਣ ਦੇ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਗੁਰੂ ਘਰ ਵਿਚ ਟਰਾਫ਼ੀਆਂ, ਪੁਸਤਕਾਂ ਅਤੇ ਦਸਤਾਰਾਂ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਵੱਖ-ਵੱਖ ਮੁਹਤਬਰ ਵਿਅਕਤੀਆਂ ਨੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਉਂਦੇ ਰਹਿਣਾ ਚਾਹੀਦੇ ਹਨ, ਜਿਸ ਨਾਲ ਸਾਡੇ ਬੱਚੇ ਦਸਤਾਰਾ ਤੇ ਦੁਮਾਲੇ ਸਜਾ ਕੇ ਚੰਗੀ ਸਿੱਖਿਆ ਗ੍ਰਹਿਣ ਕਰਕੇ ਗੁਰੂ ਲੜ ਲੱਗਣ | ਇਸ ਮੌਕੇ ਚੇਅਰਮੈਨ ਸੁਰਿੰਦਰ ਸਿੰਘ ਤੇ ਪ੍ਰਧਾਨ ਕੈਪਟਨ ਸੂਰਤ ਸਿੰਘ ਵਲੋਂ ਹੈੱਡ ਗ੍ਰੰਥੀ ਗਿਆਨੀ ਹਰਪ੍ਰੀਤ ਸਿੰਘ ਤੇ ਕੇਸਰ ਸਿੰਘ ਬਾਜਵਾ ਭੁਲੱਥ ਨੂੰ ਦਸਤਾਰਾਂ ਬੰਨ੍ਹਣ ਦੀ ਸਿਖਲਾਈ ਦੇਣ ਪ੍ਰਤੀ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਕਮੇਟੀ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਮੀਤ ਪ੍ਰਧਾਨ ਜੋਗਿੰਦਰ ਸਿੰਘ, ਸੈਕਟਰੀ ਜਰਨੈਲ ਸਿੰਘ, ਸੁਖਜਿੰਦਰ ਸਿੰਘ ਨੰਬਰਦਾਰ, ਸਰਪੰਚ ਮਨਜੀਤ ਸਿੰਘ, ਰਘਬੀਰ ਸਿੰਘ, ਸੁਖਜਿੰਦਰ ਸਿੰਘ ਬਿੱਟੂ, ਡੀ.ਐਸ.ਪੀ. ਕਰਨੈਲ ਸਿੰਘ, ਇੰਸਪੈਕਟਰ ਬਲਵੀਰ ਸਿੰਘ, ਸੂਬੇਦਾਰ ਪ੍ਰਕਾਸ਼ ਸਿੰਘ, ਜਸਵੀਰ ਸਿੰਘ ਨੀਟਾ, ਮਲਕੀਤ ਸਿੰਘ ਯੂ. ਐਸ. ਏ., ਲਖਵਿੰਦਰ ਸਿੰਘ ਖ਼ਾਲਸਾ, ਜੋਗਿੰਦਰ ਸਿੰਘ ਕਾਲੀ, ਫੁੰਮਣ ਸਿੰਘ ਬੈਲਜੀਅਮ, ਰਜਿੰਦਰ ਸਿੰਘ ਸਪੇਨ, ਗੁਰਨਾਮ ਸਿੰਘ, ਸੂਬੇਦਾਰ ਧਿਆਨ ਸਿੰਘ, ਕੈਪਟਨ ਅਮਰਜੀਤ ਸਿੰਘ, ਜਗੀਰ ਸਿੰਘ, ਬਲਵਿੰਦਰ ਸਿੰਘ ਹੋਰ ਪਤਵੰਤੇ ਤੇ ਮੁਹਤਬਰ ਵਿਅਕਤੀ ਹਾਜ਼ਰ ਸਨ |