15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ਼ਿੰਘਰਾਲਾ ਪਬਲਿਕ ਸਕੂਲ ਨਡਾਲਾ ਦਾ ਨਤੀਜਾ 100 ਫ਼ੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 17-04-2026
ਨਡਾਲਾ, 16 ਅਪ੍ਰੈਲ (ਰਘਬਿੰਦਰ ਸਿੰਘ)-ਸੀ. ਬੀ. ਐਸ. ਈ. ਬੋਰਡ ਦਿੱਲੀ ਵਲੋਂ ਐਲਾਨੇ ਦਸਵੀਂ ਦੇ ਨਤੀਜਿਆਂ ਦੌਰਾਨ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਮਨਪ੍ਰੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਕੂਲ ਦੇ ਬੋਰਡ ਪ੍ਰੀਖਿਆ ਵਿਚ ਅਪੀਅਰ ਹੋਏ 55 ਵਿਦਿਆਰਥੀਆਂ 'ਚੋਂ 40 ਤੋਂ ਉੱਪਰ ਵਿਦਿਆਰਥੀਆਂ ਨੇ ਪਹਿਲੇ ਦਰਜੇ 'ਚ ਇਹ ਪ੍ਰੀਖਿਆ ਪਾਸ ਕੀਤੀ ਅਤੇ ਸਾਰੇ ਦੇ ਸਾਰੇ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਏ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਕਾਜਲ ਨੇ 90 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਸਾਧਨਾ ਨੇ 83.4 ਫ਼ੀਸਦੀ ਅੰਕ ਹਾਸਿਲ ਕਰਕੇ ਦੂਜਾ ਤੇ ਰਿਆ ਕੁਮਾਰ ਨੇ 83 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਦੌਰਾਨ ਸਕੂਲ ਚੇਅਰਮੈਨ ਡਾਕਟਰ ਆਸਾ ਸਿੰਘ ਘੁੰਮਣ ਤੇ ਐਮ. ਡੀ. ਸਵਰਨ ਕੌਰ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸ਼ਾਬਾਸ਼ ਦਿੱਤੀ ਉੱਥੇ ਦੂਜੇ ਵਿਦਿਆਰਥੀਆਂ ਨੂੰ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੇ ਸਮਾਗਮ 'ਚ ਯਾਦਗਾਰ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਲਿਟਲ ਏਾਜਲਸ ਕੋ ਐਡ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ <br/>
Ad Position 24