15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਐਮ. ਜੀ. ਐਨ. ਸਕੂਲ ਦੇ ਚਾਰੂਵਰਤ ਬੈਂਸ ਨੇ 99.4 ਫੀਸਦੀ ਅੰਕ ਹਾਸਿਲ ਕਰਕੇ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਕਪੂਰਥਲਾ, 16 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਐਮ. ਜੀ. ਐਨ. ਪਬਲਿਕ ਸਕੂਲ ਕਪੂਰਥਲਾ ਦਾ ਅਕਾਦਮਿਕ ਸੈਸ਼ਨ 2025-26 ਦਾ ਦਸਵੀਂ ਜਮਾਤ ਦਾ ਸੀ. ਬੀ. ਐਸ. ਈ. ਵਲੋਂ ਐਲਾਨਿਆ ਗਿਆ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀ ਚਾਰੂਵਰਤ ਬੈਂਸ ਨੇ 99.4 ਫੀਸਦੀ ਅੰਕ ਹਾਸਿਲ ਕਰਕੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਸਕੂਲ ਦੀ ਪਿ੍ੰਸੀਪਲ ਪਰਵਿੰਦਰ ਵਾਲੀਆ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸਮਰੱਥ ਗਰੋਵਰ ਨੇ 99 ਫੀਸਦੀ ਅੰਕ ਲੈ ਕੇ ਦੂਜਾ ਤੇ ਅਰੂਸ਼ੀ ਅਰੋੜਾ ਨੇ 98 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ, ਮਿਹਨਤੀ ਅਧਿਆਪਕਾਂ ਤੇ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਬੋਰਡ ਦੀ ਪ੍ਰੀਖਿਆ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਉਨ੍ਹਾਂ ਦੇ ਸਮਰਪਣ, ਸਖ਼ਤ ਮਿਹਨਤ ਤੇ ਅਧਿਆਪਕਾਂ ਵਲੋਂ ਦਿੱਤੀ ਗਈ ਯੋਗ ਅਗਵਾਈ ਸਦਕਾ ਹੀ ਸੰਭਵ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਦਾ ਨਤੀਜਾ ਸ਼ਾਨਦਾਰ ਰਿਹਾ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਹੋਣਹਾਰ ਵਿ... ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24