15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਕਪੂਰਥਲਾ, 16 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐਫ. ਦਾ ਸੀ. ਬੀ. ਐਸ. ਈ. ਵਲੋਂ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਸਕੂਲ ਦੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਦੱਸਿਆ ਕਿ ਦਸਵੀਂ ਦੀ ਪ੍ਰੀਖਿਆ 'ਚ ਸਕੂਲ ਦੇ 67 ਵਿਦਿਆਰਥੀਆਂ ਨੇ ਭਾਗ ਲਿਆ ਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਉਨ੍ਹਾਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਅਦਾਰੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਹਰਗੁਣ ਕੌਰ 97.8 ਫ਼ੀਸਦੀ ਅੰਕਾਂ ਨਾਲ ਪਹਿਲੇ, ਮਨਵੀਰ ਕੌਰ ਨੇ 95.2 ਫ਼ੀਸਦੀ ਅੰਕਾਂ ਨਾਲ ਦੂਜੇ, ਦਿਵਜੋਤ ਕੌਰ 94.8 ਫ਼ੀਸਦੀ ਅੰਕਾਂ ਨਾਲ ਤੀਜੇ, ਗੁਰਸਿਮਰਤ ਕੌਰ ਨੇ 92.6 ਫ਼ੀਸਦੀ ਅੰਕਾਂ ਨਾਲ ਚੌਥੇ ਤੇ ਸੋਨੀਆ ਕੁਮਾਰੀ ਨੇ 90.4 ਫ਼ੀਸਦੀ ਅੰਕਾਂ ਨਾਲ ਪੰਜਵੇਂ ਸਥਾਨ 'ਤੇ ਰਹੀ | ਉਨ੍ਹਾਂ ਦੱਸਿਆ ਕਿ 7 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 17 ਵਿਦਿਆਰਥੀਆਂ 80 ਫ਼ੀਸਦੀ ਤੋਂ ਵੱਧ ਅਤੇ 19 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਕੇ ਅਦਾਰੇ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਪਿ੍ੰਸੀਪਲ ਡਿੰਪਲ ਸ਼ਰਮਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਦੀ ਵਿਦਿਆਰਥਣ ਜਪਨੀਤ ਕੌਰ ਨੇ 99.4 ਪ੍ਰਤੀਸ਼ਤ ਅੰਕ ਕੀਤੇ ਹਾਸਿਲ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਦਾ ਨਤੀਜਾ ਸ਼ਾਨਦਾਰ ਰਿਹਾ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਹੋਣਹਾਰ ਵਿ...
Ad Position 24