15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਫਗਵਾੜਾ ਦੀ ਵਿਦਿਆਰਥਣ ਜਪਨੀਤ ਕੌਰ ਨੇ 99.4 ਪ੍ਰਤੀਸ਼ਤ ਅੰਕ ਕੀਤੇ ਹਾਸਿਲ <br/>

Ad Position 21
No active advertisement
ਅਜੀਤ ਡੈਸਕ 17-04-2026
ਫਗਵਾੜਾ, 16 ਅਪੈ੍ਰਲ (ਹਰਜੋਤ ਸਿੰਘ ਚਾਨਾ)-ਜਪਨੀਤ ਕੌਰ ਨੇ ਸੀ. ਬੀ. ਐਸ. ਈ. ਕਲਾਸ 10 ਦੇ ਨਤੀਜਿਆਂ 'ਚ 99.4 ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਾਪਤੀ ਹਾਸਿਲ ਕੀਤੀ ਹੈ | ਉਹ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਦੀ ਹੋਣਹਾਰ ਵਿਦਿਆਰਥਣ ਹੈ ਤੇ ਉਸ ਦੀ ਇਸ ਕਾਮਯਾਬੀ ਨਾਲ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਹੋਇਆ ਹੈ | ਜਪਨੀਤ ਕੌਰ ਨੇ ਦੱਸਿਆ ਕਿ ਉਹ ਭਵਿੱਖ ਵਿਚ ਕੰਪਿਊਟਰ ਸਾਇੰਸ ਇੰਜੀਨੀਅਰਿੰਗ 'ਚ ਉੱਚ ਸਿੱਖਿਆ ਪ੍ਰਾਪਤ ਕਰਨਾ ਚਾਹੁੰਦੀ ਹੈ | ਉਸ ਨੇ ਆਪਣੀ ਸਫਲਤਾ ਦਾ ਸਿਹਰਾ ਸਖ਼ਤ ਮਿਹਨਤ ਨੂੰ ਦਿੱਤਾ | ਉਸ ਨੇ ਖ਼ਾਸ ਤੌਰ 'ਤੇ ਜ਼ਿਕਰ ਕੀਤਾ ਕਿ ਉਸ ਨੇ ਕਿਸੇ ਵੀ ਤਰ੍ਹਾਂ ਦੀ ਟਿਊਸ਼ਨ ਨਹੀਂ ਲਈ ਅਤੇ ਆਪਣੀ ਲਗਨ ਤੇ ਅਨੁਸ਼ਾਸਨ ਨਾਲ ਇਹ ਮੁਕਾਮ ਹਾਸਲ ਕੀਤਾ | ਉਸ ਨੇ ਆਪਣੀ ਸਫਲਤਾ ਲਈ ਸਕੂਲ ਦੇ ਪਿ੍ੰਸੀਪਲ ਜ਼ੋਰਾਵਰ ਸਿੰਘ ਤੇ ਆਪਣੇ ਅਧਿਆਪਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਸ ਨੂੰ ਲਗਾਤਾਰ ਪ੍ਰੇਰਿਤ ਕੀਤਾ | ਜਪਨੀਤ ਦੇ ਮਾਤਾ-ਪਿਤਾ, ਡਾ. ਮਨਵਿੰਦਰ ਸਿੰਘ ਤੇ ਡਾ. ਅਨੁਦੀਪ ਗੁਰਾਇਆ ਨੇ ਵੀ ਉਸ ਦੀ ਇਸ ਸਫਲਤਾ 'ਤੇ ਖ਼ੁਸ਼ੀ ਜਤਾਈ | ਜਪਨੀਤ ਨੇ ਖ਼ਾਸ ਕਰਕੇ ਆਪਣੀ ਮਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਹਰ ਸਮੇਂ ਉਸ ਦਾ ਸਾਥ ਦਿੱਤਾ ਅਤੇ ਉਸ ਨੂੰ ਅੱਗੇ ਵਧਣ ਲਈ ਹੌਸਲਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24