ਕਾਲਾ ਸੰਘਿਆਂ, 16 ਅਪ੍ਰੈਲ (ਸੰਘਾ)-ਸਥਾਨਕ ਕਸਬੇ ਦੇ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਵਿਖੇ ਪਿ੍ੰਸੀਪਲ ਬਲਜਿੰਦਰ ਕੌਰ ਸਚਦੇਵਾ ਦੇ ਵਿਸ਼ੇਸ਼ ਉੱਦਮ ਦੇ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਿਸ਼ਾਨ ਸਾਹਿਬ ਜੀ ਦੇ ਚੋਲਾ ਸਾਹਿਬ ਚੜ੍ਹਾਉਣ ਦੀ ਰਸਮ ਪੰਜ ਸਿੰਘਾਂ ਦੁਆਰਾ ਕੀਤੀ ਗਈ | ਇਸ ਸੇਵਾ 'ਚ ਕਾਲਜੀਏਟ ਪਿ੍ੰਸੀਪਲ ਰਜਿੰਦਰ ਕੌਰ, ਸਟਾਫ਼ ਮੈਂਬਰਜ਼ ਤੇ ਵਿਦਿਆਰਥੀਆਂ ਨੇ ਭਾਗ ਲਿਆ | ਗ੍ਰੰਥੀ ਸਿੰਘ ਦੁਆਰਾ ਨਿਸ਼ਾਨ ਸਾਹਿਬ ਚੜ੍ਹਾਉਣ ਤੋਂ ਉਪਰੰਤ ਸਰਬੱਤ ਦੇ ਭਲੇ ਤੇ ਕਾਲਜ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਪਿ੍ੰਸੀਪਲ ਬਲਜਿੰਦਰ ਕੌਰ ਸਚਦੇਵਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਖ਼ਾਲਸਾ ਪੰਥ ਦੀ ਸਿਰਜਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਤੇ ਸਾਨੂੰ ਸਾਰਿਆਂ ਨੂੰ ਇਸ 'ਤੇ ਮਾਣ ਹੈ | ਉਨ੍ਹਾਂ ਨੇ ਵਿਸਾਖੀ ਦੇ ਤਿਉਹਾਰ ਦੀ ਸਾਰਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਕਾਲਜ ਤੇ ਕਾਲਜੀਏਟ ਸਕੂਲ ਦਾ ਸਟਾਫ਼ ਤੇ ਹੋਰ ਹਾਜ਼ਰ ਸਨ |