15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਨੇ ਰਚਿਆ ਇਤਿਹਾਸ ਸੀ.ਬੀ.ਐਸ.ਈ.

Ad Position 21
No active advertisement
ਅਜੀਤ ਡੈਸਕ 17-04-2026
ਸੁਲਤਾਨਪੁਰ ਲੋਧੀ, 16 ਅਪ੍ਰੈਲ (ਨਰੇਸ਼ ਹੈਪੀ)-ਸਿੱਖਿਆ ਦੇ ਖੇਤਰ ਵਿਚ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਿ੍ਟਿਸ਼ ਵਿਕਟੋਰੀਆ ਸਕੂਲ ਨੇ ਸੀ.ਬੀ.ਐਸ.ਈ. ਕਲਾਸ 10ਵੀਂ ਦੇ ਨਤੀਜਿਆਂ ਵਿਚ 100 ਫ਼ੀਸਦੀ ਨਤੀਜਾ ਹਾਸਲ ਕਰਕੇ ਇੱਕ ਨਵਾਂ ਇਤਿਹਾਸ ਰਚਿਆ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਸਫਲਤਾ ਹਾਸਲ ਕੀਤੀ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੀ ਹੋਣਹਾਰ ਵਿਦਿਆਰਥਣ ਰਵਲੀਨ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਅਤੇ ਗੁਰਸੀਰਤ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਲੈ ਕੇ ਆਪਣੀ ਯੋਗਤਾ ਦਾ ਪ੍ਰਮਾਣ ਦਿੱਤਾ | ਸਕੂਲ ਵਿਚ ਇਸ ਸਫਲਤਾ ਦੀ ਖ਼ੁਸ਼ੀ ਵਿਚ ਮਠਿਆਈਆਂ ਵੰਡੀਆਂ ਗਈਆਂ ਤੇ ਸਭ ਨੇ ਮਿਲ ਕੇ ਵਧਾਈਆਂ ਦਿੱਤੀਆਂ | ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ, ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਅਤੇ ਪਿ੍ੰ: ਸ਼੍ਰੀਮਤੀ ਸੁਨੀਤਾ ਸਭਰਵਾਲ ਨੇ ਵਿਦਿਆਰਥੀਆਂ, ਮਾਪਿਆਂ ਤੇ ਸਾਰੇ ਸਟਾਫ਼ ਨੂੰ ਇਸ ਵੱਡੀ ਉਪਲਬਧੀ ਲਈ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਸਮਰਪਣ ਅਤੇ ਮਾਪਿਆਂ ਦੇ ਨਿਰੰਤਰ ਸਹਿਯੋਗ ਦਾ ਨਤੀਜਾ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ੀਸਦੀ ਅੰਕ ਪ੍ਰਾਪਤ ਕਰਕੇ ਸੋਮਿਆ ਨੇ 10ਵੀਂ ਕਲਾਸ 'ਚੋਂ ਜ਼ਿਲ੍ਹੇ ਕਪੂਰਥਲੇ 'ਚੋਂ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>
Ad Position 24