ਸੁਲਤਾਨਪੁਰ ਲੋਧੀ, 16 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੀ 10ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਸੀ. ਬੀ. ਐੱਸ. ਈ. ਬੋਰਡ ਨਵੀਂ ਦਿੱਲੀ ਵਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ, ਜਿਸ 'ਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਦਸਵੀਂ ਕਲਾਸ ਦੇ 106 ਵਿਦਿਆਰਥੀਆਂ ਨੇ ਦਸਵੀਂ ਬੋਰਡ ਦੀ ਪ੍ਰੀਖਿਆ ਦਿੱਤੀ, ਜਿਸ 'ਚੋਂ 15 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਅਤੇ ਪੂਰੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਦੇ ਨਾਲ ਹੀ ਜ਼ਿਲ੍ਹਾ ਕਪੂਰਥਲਾ ਤੇ ਬਲਾਕ ਸੁਲਤਾਨਪੁਰ ਲੋਧੀ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਕੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਇਲਾਕੇ 'ਚ ਰੌਸ਼ਨ ਕੀਤਾ | 10ਵੀਂ ਕਲਾਸ ਵਿਚੋਂ ਸੋਮਿਆ ਨੇ 99.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਅੰਮਿ੍ਤਜੋਤ ਕੌਰ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਸੁਖਮਨ ਕੌਰ ਤੇ ਜੋਬਨਪ੍ਰੀਤ ਸਿੰਘ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ 'ਚੋਂ ਵਿਦਿਆਰਥੀਆਂ ਨੇ 100/100 ਅੰਕ ਪ੍ਰਾਪਤ ਕੀਤੇ ਜਿਨ੍ਹਾਂ 'ਚ ਪੰਜਾਬੀ ਦੇ 5, ਮੈਥਸ ਦੇ 4, ਸਾਇੰਸ ਦੇ 3, ਕੰਪਿਊਟਰ ਦੇ 7 ਵਿਦਿਆਰਥੀਆਂ ਨੇ ਇਹ ਮੁਕਾਮ ਹਾਸਿਲ ਕੀਤਾ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਕੋਆਰਡੀਨੇਟਰਸ ਅਤੇ ਕਲਾਸ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਅਤੇ ਵਾਇਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ ਨੇ ਸਕੂਲ ਦੇ ਪਿ੍ੰਸੀਪਲ ਮੋਨਾ ਘਈ (ਸੀਨੀਅਰ ਵਿੰਗ), ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੰਦੀਆਂ ਕਿਹਾ ਕਿ ਇਸ ਵਧੀਆ ਨਤੀਜੇ ਦਾ ਸਿਹਰਾ ਪਿ੍ੰਸੀਪਲ ਮੋਨਾ ਘਈ ਦੀ ਯੋਗ ਅਗਵਾਈ ਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਲਗਨ ਨੂੰ ਜਾਂਦਾ ਹੈ | ਉਨ੍ਹਾਂ ਨੇ ਸਭ ਨੂੰ ਭਵਿੱਖ 'ਚ ਆਪਣੇ ਸੁਪਨੇ ਪੂਰੇ ਕਰਨ ਲਈ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ |