ਭੁਲੱਥ, 16 ਅਪ੍ਰੈਲ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਈ. ਕਲਾਸ ਦਸਵੀਂ ਬੋਰਡ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਫੀਸਦੀ ਨਤੀਜਾ ਹਾਸਿਲ ਕੀਤਾ ਹੈ | ਇਨ੍ਹਾਂ ਨਤੀਜਿਆਂ 'ਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਿਚ ਏਕਮਪ੍ਰੀਤ ਕੌਰ ਨੇ 94.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਸੁਖਪ੍ਰੀਤ ਕੌਰ ਨੇ 90.6 ਫੀਸਦੀ ਨਾਲ ਦੂਜਾ ਸਥਾਨ ਤੇ ਸੁਖਮਨਪ੍ਰੀਤ ਕੌਰ ਨੇ 89.2 ਫੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਤੇ ਸਟਾਫ਼ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਖ਼ੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਉੱਚ ਗੁਣਵੱਤਾ ਵਾਲੀ ਸਿੱਖਿਆ ਤੇ ਚੰਗੀਆਂ ਸੰਸਕਾਰਾਂ ਦੇ ਪ੍ਰਸਾਰ ਲਈ ਵਚਨਬੱਧ ਹੈ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |