ਬੇਗੋਵਾਲ, 16 ਅਪ੍ਰੈਲ (ਸੁਖਜਿੰਦਰ ਸਿੰਘ)-ਬੀਤੇ ਦਿਨ ਸੀ ਬੀ ਐਸ ਸੀ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚ ਡਿਪਸ ਸਕੂਲ ਬੇਗੋਵਾਲ ਦਾ ਨਤੀਜਾ ਸ਼ਾਨਦਾਰ ਰਿਹਾ ਲ ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਦੀਪਤੀ ਕੌਸ਼ਲ ਨੇ ਦੱਸਿਆ ਕਿ ਇਨ੍ਹਾਂ ਐਲਾਨੇ ਗਏ ਨਤੀਜਿਆਂ ਵਿਚ ਡਿਪਸ ਸਕੂਲ ਬੇਗੋਵਾਲ ਦਾ ਜਿੱਥੇ ਨਤੀਜਾ 100 ਪ੍ਰਤੀਸ਼ਤ ਰਿਹਾ, ਉੱਥੇ ਵੱਡੀ ਗਿਣਤੀ ਵਿਚ ਵਿਦਿਆਰਥੀ ਚੰਗੀਆਂ ਪੁਜ਼ੀਸ਼ਨਾਂ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਸਾਡੇ ਸਕੂਲ ਦੀ ਹੋਣਹਾਰ ਵਿਦਿਆਰਥਣ ਜੈਸੀਕਾ ਤੇਜੀ ਨੇ 92.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਇਸੇ ਤਰ੍ਹਾਂ ਹਰਮਨਦੀਪ ਕੌਰ ਨੇ 78 ਪ੍ਰਤੀਸ਼ਤ ਲੈ ਕੇ ਦੂਸਰਾ ਤੇ ਸਿਮਰਨਜੀਤ ਕੌਰ ਨੇ 77.2 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ ਹੈ | ਇਸ ਤੋਂ ਇਲਾਵਾ ਨਵਕਰਨ ਸਿੰਘ ਅਬਨੂਰਪ੍ਰੀਤ ਕੌਰ ਨੇ ਵੀ ਚੰਗੇ ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰਸੀਪਲ ਦੀਪਤੀ ਕੌਸ਼ਲ ਨੇ ਦੱਸਿਆ ਕਿ ਇਹਨਾਂ ਨਤੀਜਿਆਂ ਤੇ ਸਕੂਲ ਦੇ ਚੇਅਰ ਪਰਸਨ ਜਸਵਿੰਦਰ ਕੌਰ ਪਾਸ ਹੋਏ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਸਾਰਿਆਂ ਦੀ ਮਿਹਨਤ ਸਦਕਾ ਅੱਜ ਡਿਪਸ ਸਕੂਲ ਦਾ ਨਾਂ ਇੱਕ ਵਾਰ ਫਿਰ ਚਮਕਿਆ ਹੈ | ਉਨ੍ਹਾਂ ਪਾਸ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਬੱਚਿਆਂ ਨੂੰ ਹੋਰ ਮਿਹਨਤ ਨਾਲ ਅੱਗੇ ਵਧਣ ਦੀ ਅਪੀਲ ਕੀਤੀ |