ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ)-ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਨੂੰ ਸਮਰਪਿਤ ਸਮਾਗਮ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ | ਇਸ ਮੌਕੇ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਭਾਰਤੀ ਸਮਾਜ ਨੂੰ ਸਮਾਨਤਾ, ਨਿਆਂ ਤੇ ਅਧਿਕਾਰਾਂ ਦੀ ਜੋ ਦਿਸ਼ਾ ਦਿੱਤੀ, ਉਸਦੀ ਅੱਜ ਓਨੀ ਹੀ ਮਾਨਤਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਕਿਹਾ ਕਿ ਡਾ. ਅੰਬੇਡਕਰ ਨੇ ਸਮਾਜ ਦੇ ਪਿੱਛੜੇ ਤੇ ਕਮਜ਼ੋਰ ਵਰਗਾਂ ਨੂੰ ਮਜ਼ਬੂਤ ਬਣਾਉਣ ਲਈ ਇਤਿਹਾਸਕ ਯੋਗਦਾਨ ਪਾਇਆ | ਉਨ੍ਹਾਂ ਦੀ ਸੋਚ ਸਿਰਫ਼ ਇਕ ਵਰਗ ਲਈ ਨਹੀਂ, ਸਗੋਂ ਪੂਰੇ ਦੇਸ਼ ਲਈ ਪ੍ਰੇਰਣਾ ਦਾ ਸਰੋਤ ਹੈ | ਇਸ ਮੌਕੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਦਿਨੇਸ਼ ਧੀਰ, ਵਿੱਕੀ ਚੌਹਾਨ, ਕੌਂਸਲਰ ਰਜਿੰਦਰ ਸਿੰਘ, ਜਤਿੰਦਰ ਸੇਠੀ, ਦੀਪਕ ਕੁਮਾਰ ਦੀਪੂ, ਸ਼ਿੰਦਰਪਾਲ, ਬਲਾਕ ਪ੍ਰਧਾਨ ਕਮਲਪ੍ਰੀਤ ਸਿੰਘ ਸੋਨੀ, ਸੇਵਾਮੁਕਤ ਪੋਸਟ ਮਾਸਟਰ ਮੁਲਖਰਾਜ, ਪ੍ਰਧਾਨ ਮਾਸਟਰ ਮੋਹਨ ਲਾਲ ਚੌਹਾਨ ਤੇ ਨੈਤਿਕ ਚੌਹਾਨ ਸਮੇਤ ਹੋਰ ਆਗੂ ਵੀ ਹਾਜ਼ਰ ਸਨ |