21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਵਿਖੇ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 18-04-2026
ਖਲਵਾੜਾ, 17 ਅਪ੍ਰੈਲ (ਮਨਦੀਪ ਸਿੰਘ ਸੰਧੂ)-ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਬਰਾਬਰੀ ਤੇ ਇਨਸਾਫ਼ ਦੇ ਪ੍ਰਚਾਰਕ ਭਾਰਤ ਦੇ ਮਹਾਨ ਸਪੂਤ ਡਾ. ਭੀਮ ਰਾਓ ਅੰਬੇਦਕਰ ਜਨਮ ਦਿਹਾੜਾ ਸਕੂਲ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਮਨਾਇਆ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਉਪ ਚੇਅਰਮੈਨ ਕਮਲ ਕਿਸ਼ਨ ਰਲ ਸ਼ਾਮਲ ਹੋਏ | ਇਹ ਮੌਕੇ ਤੇ ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਦੇ ਅਧਿਆਪਕ ਗਣੇਸ਼ ਭਗਤ ਨੇ ਦੱਸਿਆ ਡਾ. ਭੀਮ ਰਾਓ ਅੰਬੇਡਕਰ ਨੇ ਭਾਰਤ ਦੇ ਨਾਗਰਿਕਾਂ ਨੂੰ ਬਰਾਬਰ ਦੇ ਅਧਿਕਾਰ ਦਾ ਹੱਕ ਦਿਵਾਇਆ | ਉਨ੍ਹਾਂ ਹਮੇਸ਼ਾ ਇਕ ਸੁਨੇਹਾ ਦਿੱਤਾ ਹਰ ਵਿਅਕਤੀ ਆਪਣੇ ਬੱਚਿਆਂ ਨੂੰ ਸਿੱਖਿਆ ਦਿਵਾਉਣ | ਜਿਸ ਨਾਲ ਪੜ੍ਹ ਲਿਖ ਕੇ ਆਪਣੇ ਦੇ ਦੇਸ਼ ਅਤੇ ਸਮਾਜ ਦੇ ਪ੍ਰਤੀ ਵਡਮੁੱਲਾ ਯੋਗਦਾਨ ਪਾ ਸਕਦਾ ਹੈ | ਉਨ੍ਹਾਂ ਵੱਲੋਂ ਭਾਰਤ ਵਾਸੀਆਂ ਨੂੰ ਇੱਕ ਅਜਿਹਾ ਸੰਵਿਧਾਨ ਲਿਖ ਕੇ ਦਿੱਤਾ ਜਿਸ ਸਭ ਧਰਮਾਂ ਦੇ ਲੋਕਾਂ ਲਈ ਸਮਾਜਿਕ ਨਿਆਂ ਤੇ ਬਰਾਬਰੀ ਦਾ ਸਸ਼ਕਤੀਕਰਨ ਕੀਤਾ | ਇਸ ਕਰਕੇ ਭਾਰਤੀ ਸੰਵਿਧਾਨ ਨੂੰ ਦੁਨੀਆ ਭਰ ਆਪਣਾ ਲੋਹਾ ਮਨਵਾਉਂਦਾ ਹੈ | ਇਸ ਲਈ ਸਭ ਭਾਰਤ ਵਾਸੀਆਂ ਨੂੰ ਉਨ੍ਹਾਂ ਵੱਲੋਂ ਵਿਖਾਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰਣ ਲੈਣਾ ਚਾਹੀਦਾ ਹੈ | ਇਸ ਮੌਕੇ ਤੇ ਸਕੂਲ ਵਿਦਿਆਰਥੀਆਂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਜਨਮ ਦਿਹਾੜੇ ਤੇ ਫ਼ੁਲ ਭੇਟ ਕੀਤੇ ਗਏ | ਪਿੰਡ ਸਪਰੋੜ ਸਮਾਜ ਸੇਵਕ ਹੈਰੀ ਵਲੋਂ ਬੱਚਿਆਂ ਨੂੰ ਚਾਕਲੇਟ ਵੰਡੀਆਂ ਗਈਆਂ | ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਕਾਜਲ ਅਤੇ ਲਕਸ਼ਮੀ ਨੇ ਵਡਮੁੱਲਾ ਯੋਗਦਾਨ ਪਾਇਆ |

Ad Position 22
No active advertisement
ਪਿਛਲੀ ਖ਼ਬਰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਸਬਜ਼ੀਆਂ ਵਾਲੇ ਫੀਡਰਾਂ 'ਤੇ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ-ਕਿਸਾਨ ਆਗੂ <br/>
Ad Position 24