ਕਪੂਰਥਲਾ, 17 ਅਪ੍ਰੈਲ (ਸਡਾਨਾ)-ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 135ਵੇਂ ਜਨਮ ਦਿਨ ਮੌਕੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਸਮਾਗਮ ਕਰਵਾਇਆ ਗਿਆ | ਉਪ ਕੁਲਪਤੀ ਪ੍ਰੋ. ਡਾ. ਸੁਸ਼ੀਲ ਮਿੱਤਲ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਨਾਮਵਰ ਬੁਲਾਰਿਆਂ ਨੇ ਸ਼ਿਰਕਤ ਕੀਤੀ | ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵੀਦਪਕ ਸੰਧੂ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਜਦਕਿ ਨਾਮਵਰ ਸ਼ਖ਼ਸੀਅਤਾਂ ਵਿਚ ਡਾ. ਵਕਾਰ ਅਹਿਮਦ ਵਾਨੀ ਸਹਾਇਕ ਪ੍ਰੋਫੈਸਰ (ਐਚ.ਸੀ.ਐਲ.ਐਸ.) ਵਲੋਂ ਔਰਤਾਂ ਦੇ ਵਿਕਾਸ ਵਿਚ ਡਾ. ਅੰਬੇਡਕਰ ਦੇ ਵਡਮੁੱਲੇ ਯੋਗਦਾਨ ਦੀ ਚਰਚਾ ਕੀਤੀ ਗਈ | ਉਨ੍ਹਾਂ ਨੇ ਡਾ. ਅੰਬੇਡਕਰ ਦੇ ਿਲੰਗ ਸਮਾਨਤਾ ਲਈ ਉਨ੍ਹਾਂ ਦੇ ਪ੍ਰਗਤੀਸ਼ੀਲ ਦਿ੍ਸ਼ਟੀਕੋਣ ਨੂੰ ਵੀ ਉਜਾਗਰ ਕੀਤਾ | ਯੂਨੀਵਰਸਿਟੀ ਵਲੋਂ ਡਾ. ਸੰਦੀਪ ਮਹਿਮੀ ਡਾਇਰੈਕਟਰ ਐਸ.ਐਫ.ਸੀ. ਨੇ ਡਾ. ਅੰਬੇਡਕਰ ਦੇ ਜੀਵਨ ਸਬੰਧੀ ਵਿਚਾਰਾਂ ਹਾਜ਼ਰਾਂ ਨਾਲ ਸਾਂਝੀਆਂ ਕੀਤੀਆਂ ਤੇ ਸਹਾਇਕ ਪ੍ਰੋ. ਸੰਦੀਪ ਰਾਣੀ ਸੈਂਟ ਸੋਲਜਰ ਲਾ ਕਾਲਜ ਨੇ ਵੀ ਡਾ. ਬੀ.ਆਰ. ਅੰਬੇਡਕਰ ਨੂੰ ਆਪਣੇ ਸੰਬੋਧਨ ਦੌਰਾਨ ਸ਼ਰਧਾ ਦੇ ਫੁੱਲ ਭੇਟ ਕੀਤੇ | ਸਮਾਗਮ ਦੌਰਾਨ ਸੁਨੀਲ ਕੁਮਾਰ, ਪਰਮਜੀਤ ਗਿੱਲ, ਰਾਜ ਕੁਮਾਰ, ਪਵਨ ਕੁਮਾਰ, ਅਰਵਿੰਦਰ, ਚਰਨਜੀਤ ਤੇ ਹੋਰ ਹਾਜ਼ਰ ਸਨ | ਸਮਾਗਮ ਦੀ ਸਮਾਪਤੀ ਮੌਕੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ. ਰਜੀਵ ਚੌਹਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਡਾ. ਅੰਬੇਡਕਰ ਦੇ ਜੀਵਨ ਸਬੰਧੀ ਕਰਵਾਏ ਗਏ ਪੋਸਟਰ ਬਣਾਉਣ ਦੇ ਮੁਕਾਬਲੇ, ਭਾਸ਼ਣ ਤੇ ਲੇਖ ਮੁਕਾਬਲੇ ਵਿਚ ਭਾਗ ਲੈਣ ਵਾਲੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ |