ਕਪੂਰਥਲਾ, 17 ਅਪ੍ਰੈਲ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਕੰਪਿਊਟਰ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਬੀ. ਸੀ. ਏ. ਤੇ ਪੀ. ਜੀ. ਡੀ. ਸੀ. ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਪ੍ਰੀਖਿਆ 'ਚ ਵਧੀਆ ਅੰਕ ਹਾਸਿਲ ਕੀਤੇ | ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਦੱਸਿਆ ਕਿ ਬੀ. ਸੀ. ਏ. ਸਮੈਸਟਰ ਪਹਿਲਾ ਦੀ ਵਿਦਿਆਰਥਣ ਮਾਨਸੀ ਨੇ ਕਾਲਜ ਵਿਚ ਪਹਿਲਾ, ਹਰਸਿਮਰਨ ਕੌਰ ਨੇ ਦੂਜਾ ਤੇ ਸਿਮਰਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਪੀ. ਜੀ. ਡੀ. ਸੀ. ਏ. ਸਮੈਸਟਰ ਪਹਿਲਾ 'ਚ ਅਨੀਤਾ ਨੇ ਪਹਿਲਾ, ਹਰਮਿੰਦਰ ਕੌਰ ਨੇ ਦੂਜਾ ਤੇ ਤਰਕਜੋਤ ਨੇ ਤੀਜਾ ਸਥਾਨ ਲਿਆ | ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹੈ | ਉਨ੍ਹਾਂ ਅਧਿਆਪਕਾ ਹਿਨਾ ਤੇ ਗੁਰਮੁਖ ਸਿੰਘ ਦੀ ਵੀ ਸ਼ਲਾਘਾ ਕੀਤੀ |