20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਮਨਾਇਆ ਸਾਲਾਨਾ ਇਨਾਮ ਵੰਡ ਸਮਾਗਮ <br/>

Ad Position 21
No active advertisement
ਅਜੀਤ ਡੈਸਕ 18-04-2026
ਖਲਵਾੜਾ, 17 ਅਪ੍ਰੈਲ (ਮਨਦੀਪ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਗਮ ਮੁੱਖ ਅਧਿਆਪਕ ਸਤੀਸ਼ ਕੁਮਾਰ ਦੀ ਯੋਗ ਅਗਵਾਈ ਵਿਚ ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਵਿਚ ਸਮੂਹ ਸਕੂਲ ਵਿਦਿਆਰਥੀ ਅਤੇ ਸਟਾਫ਼ ਮੈਂਬਰਾਂ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤ-ਪਿਤਾ, ਪਿੰਡ ਖਲਵਾੜਾ ਤੇ ਖਲਵਾੜਾ ਕਲੋਨੀ ਦੇ ਸਰਪੰਚ ਤੇ ਪੰਚਾਇਤ ਮੈਂਬਰ ਸਾਹਿਬਾਨ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਭਾਗ ਲਿਆ | ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ, ਪਿੰਡ ਖਲਵਾੜਾ ਦੇ ਸਮੂਹ ਅਹੁਦੇਦਾਰ ਤੇ ਮੈਂਬਰ ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਤੇ ਉਨ੍ਹਾਂ ਨੇ ਪਿੰਡ ਖਲਵਾੜਾ ਦੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲਾਂ ਦੀ ਸਾਲਾਨਾ ਪ੍ਰੀਖਿਆ 2025-26 ਵਿਚ ਸਾਰੀਆਂ ਜਮਾਤਾਂ ਦੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਨਕਦ ਇਨਾਮ ਦਿੱਤੇ ਗਏ | ਜਥੇਬੰਦੀ ਦੇ ਆਗੂ ਸ੍ਰੀ ਗਿਆਨ ਚੰਦ ਨਈਅਰ ਨੇ ਬਾਬਾ ਸਾਹਿਬ ਅੰਬੇਡਕਰ ਦੇ ਜੀਵਨ ਅਤੇ ਮਿਸ਼ਨ ਉੱਤੇ ਚਾਨਣਾ ਪਾਇਆ | ਪਿੰਡ ਖਲਵਾੜਾ ਦੇ ਸਾਬਕਾ ਸਰਪੰਚ ਸ਼੍ਰੀ ਆਗਿਆਪਾਲ ਨੇ ਸਕੂਲ ਦੇ ਵਿਕਾਸ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਸਕੂਲ ਦੇ ਅਧਿਆਪਕ ਹਰਸਿਮਰਨ ਸਿੰਘ ਨੇ ਨਵੇਂ ਸੈਸ਼ਨ ਦੀਆਂ ਨਵੀਆਂ ਪਹਿਲਕਦਮੀਆਂ ਤੇ ਜੋਤੀ ਕੁਮਾਰੀ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ | ਅਤਿਕਾ ਧੀਰ ਦੀ ਅਗਵਾਈ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ | ਸ੍ਰੀਮਤੀ ਸਵਿਤਾ ਪਵਾਰ ਨੇ ਮੰਚ ਦਾ ਸੰਚਾਲਨ ਕੀਤਾ | ਅੰਤ ਵਿਚ ਸਕੂਲ ਦੇ ਮੁੱਖ ਅਧਿਆਪਕ ਸਤੀਸ਼ ਕੁਮਾਰ ਵਲੋਂ ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਦੇ ਪ੍ਰਧਾਨ ਮਲਕੀਤ ਸਿੰਘ ਬੱਧਣ ਅਤੇ ਸਮੂਹ ਮੈਂਬਰ ਸਾਹਿਬਾਨ, ਪਿੰਡ ਖਲਵਾੜਾ ਦੇ ਸਰਪੰਚ ਸ੍ਰੀਮਤੀ ਕੁਲਦੀਪ ਕੌਰ, ਸਾਬਕਾ ਸਰਪੰਚ ਸ਼੍ਰੀ ਆਗਿਆਪਾਲ ਸਿੰਘ, ਪਿੰਡ ਖਲਵਾੜਾ ਕਲੋਨੀ ਦੇ ਸਰਪੰਚ ਸ਼੍ਰੀ ਸੁਰਿੰਦਰ ਸਿੰਘ, ਸਮੂਹ ਪੰਚਾਇਤ ਮੈਂਬਰ, ਐਸ.ਐਮ.ਸੀ. ਦੇ ਚੇਅਰਮੈਨ ਸ੍ਰੀਮਤੀ ਪੂਜਾ, ਮੈਂਬਰ ਸ੍ਰੀ ਗੁਰਮੀਤ ਸਿੰਘ ਅਤੇ ਸਮੂਹ ਸਟਾਫ਼ ਮੈਂਬਰਾਂ ਦਾ ਸਮਾਰੋਹ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਹੋਰ ਵੱਧ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਦਾ ਬੀ. ਐਸ. ਸੀ. (ਫੈਸ਼ਨ ਡਿਜਾਈਨਿੰਗ) ਪਹਿਲੇ, ਤੀਜੇ ਤੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br... ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Ad Position 24