20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਆਨੰਦ ਕਾਲਜ ਦਾ ਬੀ. ਐਸ. ਸੀ. (ਫੈਸ਼ਨ ਡਿਜਾਈਨਿੰਗ) ਪਹਿਲੇ, ਤੀਜੇ ਤੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 18-04-2026
ਕਪੂਰਥਲਾ, 17 ਅਪ੍ਰੈਲ (ਅਮਰਜੀਤ ਕੋਮਲ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦਾ ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਐਲਾਨਿਆ ਬੀ. ਐਸ. ਸੀ. (ਫੈਸ਼ਨ ਡਿਜਾਈਨਿੰਗ) ਵਿਭਾਗ ਦਾ ਪਹਿਲੇ, ਤੀਜੇ ਤੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਪਹਿਲੇ ਸਮੈਸਟਰ ਦੀ ਵਿਦਿਆਰਥਣ ਨਵਦੀਪ ਕੌਰ ਨੇ ਪਹਿਲਾ, ਮੁਸਕਾਨਪ੍ਰੀਤ ਕੌਰ ਨੇ ਦੂਜਾ ਤੇ ਪ੍ਰਨੀਤ ਕੌਰ ਨੇ ਤੀਜਾ ਸਥਾਨ ਲਿਆ | ਜਦਕਿ ਤੀਜੇ ਸਮੈਸਟਰ 'ਚ ਏਕਮਦੀਪ ਕੌਰ ਨੇ ਪਹਿਲਾ, ਬਬਲੀਨ ਕੌਰ ਨੇ ਦੂਜਾ ਤੇ ਮੁਸਕਾਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਪੰਜਵੇਂ ਸਮੈਸਟਰ 'ਚ ਪ੍ਰਦੀਪ ਕੌਰ ਨੇ ਪਹਿਲਾ, ਜਸਮੀਨ ਕੌਰ, ਕਿਰਨਦੀਪ ਕੌਰ ਤੇ ਸੰਦੀਪ ਕੌਰ ਨੇ ਦੂਜਾ ਤੇ ਪਲਕਪ੍ਰੀਤ ਕੌਰ ਤੇ ਲਖਵਿੰਦਰ ਕੌਰ ਨੇ ਤੀਜਾ ਸਥਾਨ ਲਿਆ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਨੇ ਕਾਲਜ ਦੇ ਤਿੰਨਾਂ ਸਮੈਸਟਰਾਂ ਦੇ ਸ਼ਾਨਦਾਰ ਨਤੀਜੇ ਲਈ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਕਾਲਜ ਦੇ ਅਨੁਭਵੀ ਅਧਿਆਪਕਾਂ ਤੇ ਉੱਚ ਪਾਏ ਦੇ ਬੁਨਿਆਦੀ ਢਾਂਚੇ ਸਦਕਾ ਵਿਦਿਆਰਥੀ ਸਿੱਖਿਆ ਦੇ ਖੇਤਰ ਵਿਚ ਉਚਾਈਆਂ ਨੂੰ ਛੂਹ ਰਹੇ ਹਨ | ਸਕੂਲ ਦੀ ਪ੍ਰਬੰਧਕ ਕਮੇਟੀ ਨੇ ਕਾਲਜ ਦੇ ਸਟਾਫ਼ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਖ਼ਤ ਮਿਹਨਤ ਨਾਲ ਵਿਦਿਆਰਥੀਆਂ ਨੇ ਕਾਲਜ ਦਾ ਨਾਂਅ ਰੌਸ਼ਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਮਨਾਇਆ ਸਾਲਾਨਾ ਇਨਾਮ ਵੰਡ ਸਮਾਗਮ <br/>
Ad Position 24