ਫਗਵਾੜਾ, 17 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖ ਦੀ ਸੰਗਰਾਂਦ ਸੰਬੰਧੀ ਕੀਰਤਨ ਸਮਾਗਮ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਅਸਥਾਨ ਦੇ ਮੁੱਖ ਸੰਚਾਲਨ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆ ਵਲੋਂ ਕਰਵਾਏ ਗਏ | ਇਸ ਸੰਬੰਧੀ ਭਾਈ ਇਕਬਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਭਾਈ ਘਨੱਈਆ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਕੀਤੀ ਉਪਰੰਤ ਭਾਈ ਕੁਲਜੀਤ ਸਿੰਘ, ਭਾਈ ਜਗਮੀਤ ਸਿੰਘ ਹਜੂਰੀ ਰਾਗੀ, ਭਾਈ ਸਮਸ਼ੇਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਸੁਖਚੈਨਆਣਾ ਸਾਹਿਬ, ਹੈੱਡਗ੍ਰੰਥੀ ਭਾਈ ਗੁਰਮੀਤ ਸਿੰਘ, ਭਾਈ ਪਰਮਜੋਤ ਸਿੰਘ ਹੁਸਿਆਰਪੁਰ ਵਾਲਿਆ ਦੇ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ | ਭਾਈ ਜੈਦੀਪ ਸਿੰਘ ਕਥਾਵਾਚਕ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਪੱਖ ਨਾਲ ਜੋੜਦੇ ਹੋਏ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਦੀ ਬੇਨਤੀ ਕੀਤੀ | ਭਾਈ ਇਕਬਾਲ ਸਿੰਘ ਨੇ ਦੱਸਿਆ ਬੀਤੇ ਦਿਨੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਕਰਵਾਏ ਅੰਮਿ੍ਤ ਸੰਚਾਰ ਦੌਰਾਨ ਅਕੈਡਮੀ ਦੇ 13 ਵਿਦਿਆਰਥੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਪ੍ਰਬੰਧਕਾਂ ਵਲੋਂ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਜਸਵੀਰ ਸਿੰਘ ਮੋਠਾਂਵਾਲ, ਜਸਪਾਲ ਸਿੰਘ ਖੰਗੂੜਾ, ਮੇਜਰ ਸਿੰਘ ਪਟਵਾਰੀ, ਕੁਲਵੰਤ ਸਿੰਘ ਸੂਦ, ਜਰਨੈਲ ਸਿੰਘ ਵੈਦ, ਜਗਪ੍ਰੀਤ ਸਿੰਘ, ਜਗਜੀਤ ਸਿੰਘ ਤੱਖਰ, ਮਨਿੰਦਰ ਸਿੰਘ ਘੁੰਮਣ, ਗੁਰਮੀਤ ਸਿੰਘ, ਸਰਬਜੀਤ ਸਿੰਘ ਬੱਤਰਾ, ਚਤਰਜੀਤ ਸਿੰਘ, ਪਾਲ ਸਿੰਘ, ਰਜਿੰਦਰ ਸਿੰਘ ਸੱਗੂ ਤੋਂ ਇਲਾਵਾ ਅਸਥਾਨ ਦੇ ਸੇਵਾਦਾਰ ਹਾਜਰ ਸਨ |