20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਾਰੀ ਕਾਲਜ ਦੇ ਕਾਮਰਸ ਵਿਭਾਗ ਦਾ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 18-04-2026
ਕਪੂਰਥਲਾ, 17 ਅਪ੍ਰੈਲ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਵਿਦਿਆਰਥੀਆਂ ਦਾ ਬੀ. ਕਾਮ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਨੇ ਵਿਦਿਆਰਥੀਆਂ ਤੇ ਪ੍ਰੋਫੈਸਰਾਂ ਨੂੰ ਇਸ ਸ਼ਾਨਦਾਰ ਨਤੀਜੇ 'ਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਬੀ. ਕਾਮ ਸਮੈਸਟਰ ਪਹਿਲਾ ਦੀ ਵਿਦਿਆਰਥਣ ਹਰਲੀਨ ਕੌਰ ਨੇ 7.88 ਐਸ.ਜੀ.ਪੀ.ਏ., ਮਨਜੋਤ ਕੌਰ ਨੇ 7.80, ਜਸ਼ਨਪ੍ਰੀਤ ਕੌਰ ਨੇ 7.72 ਐਸ.ਜੀ.ਪੀ.ਏ. ਅੰਕ ਹਾਸਿਲ ਕਰਕੇ ਕਾਲਜ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਹਰਪ੍ਰੀਤ ਕੌਰ ਨੇ 7.44, ਹਰਨੀਤ ਕੌਰ ਨੇ 7.44, ਰਾਜਬੀਰ ਸਿੰਘ ਨੇ 7.28, ਸਿਮਰਨ ਸ਼ਰਮਾ ਨੇ 7.28, ਕ੍ਰਿਸ਼ ਟੰਡਨ ਨੇ 7.28, ਰਾਜਨਪ੍ਰੀਤ ਸਿੰਘ ਨੇ 7.24, ਜਸਲੀਨ ਕੌਰ ਨੇ 7.24, ਰਿਧੀਮਾ ਬੇਦੀ ਨੇ 7.20 ਅਤੇ ਸੁਖਮਨ ਕੌਰ ਨੇ 7.08 ਐਸ.ਜੀ.ਪੀ.ਏ. ਅੰਕ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਸਕਿੰਦਰ ਕੌਰ ਨੇ ਵਿਦਿਆਰਥੀਆਂ ਦਾ ਮੰੂਹ ਮਿੱਠਾ ਕਰਵਾਇਆ ਤੇ ਉਨ੍ਹਾਂ ਨੂੰ ਨਿਰੰਤਰ ਅੱਗੇ ਵੱਧ ਦੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਸਨੇਹ ਸ਼ਰਮਾ, ਪ੍ਰੋ. ਹਰਸਿਮਰਨ ਕੌਰ, ਡਾ. ਸੰਦੀਪ ਕੌਰ, ਡਾ. ਜਸਵਿੰਦਰਜੀਤ ਕੌਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਜੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਅਜੇ ਬਬਲਾ ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਤੇ ਹਰਜਿੰਦਰ ਸਿੰਘ ਖਾਨੋਵਾਲ ਹਲਕਾ ਦਿਹਾਤੀ ਦੇ ਪ੍ਰਧਾਨ ਬਣੇ <br/>
Ad Position 24