20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਾਹਿਬਜ਼ਾਦਾ ਜੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 18-04-2026
ਨਡਾਲਾ, 17 ਅਪ੍ਰੈਲ (ਰਘਬਿੰਦਰ ਸਿੰਘ)-ਸਾਹਿਬਜ਼ਾਦਾ ਜੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦਾ ਸੀ. ਬੀ. ਐਸ. ਈ. ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਪਿ੍ੰਸੀਪਲ ਪਰਮਿੰਦਰ ਕੌਰ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਨਾਲ ਇਹ ਸ਼ਾਨਦਾਰ ਨਤੀਜੇ ਸੰਭਵ ਹੋਏ ਹਨ | ਨਤੀਜੇ 'ਚ ਸ਼ਰਨਪ੍ਰੀਤ ਕੌਰ ਨੇ 86.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸੁਖਮਨਪ੍ਰੀਤ ਕੌਰ 86.2 ਫੀਸਦੀ ਨਾਲ ਦੂਜੇ ਜਦਕਿ ਜਸ਼ਨਪ੍ਰੀਤ ਕੌਰ ਨੇ 80 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਦਿਲਪ੍ਰੀਤ ਕੌਰ ਨੇ 78.4 ਫੀਸਦੀ, ਹਰਮਨਜੋਤ ਕੌਰ ਨੇ 77 ਫੀਸਦੀ, ਅਰਸ਼ਦੀਪ ਕੌਰ ਤੇ ਸਹਿਜਦੀਪ ਕੌਰ ਨੇ 71.2 ਫੀਸਦੀ ਅੰਕ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ | ਸਕੂਲ ਪ੍ਰਬੰਧਕਾਂ ਤੇ ਸਟਾਫ ਵਲੋਂ ਵੀ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਪੀ. ਐਸ. ਟੈੱਟ ਦਾ ਪੇਪਰ ਜ਼ਿਲ੍ਹਾ ਹੈੱਡਕੁਆਰਟਰ 'ਚ ਤਬਦੀਲ ਕੀਤਾ ਜਾਵੇ-ਪਰਮਿੰਦਰ ਪਾਲ ਸਿੰਘ <br/> ਅਗਲੀ ਖ਼ਬਰ ਸਰਕਾਰੀ ਕਾਲਜ ਦੇ ਕਾਮਰਸ ਵਿਭਾਗ ਦਾ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24