20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਾਂਗਰਸ ਨੇ ਡਾ. ਅੰਬੇਡਕਰ ਜੈਅੰਤੀ ਮੌਕੇ 'ਰਨ ਫ਼ਾਰ ਅੰਬੇਡਕਰ, ਰਨ ਫ਼ਾਰ ਸੰਵਿਧਾਨ' ਦੌੜ ਕਰਵਾਈ <br/>

Ad Position 21
No active advertisement
ਅਜੀਤ ਡੈਸਕ 18-04-2026
ਬਾਬਾ ਸਾਹਿਬ ਦੇ ਸੰਵਿਧਾਨ ਨੂੰ ਬਚਾਉਣਾ ਅੱਜ ਸਮੇਂ ਦੀ ਲੋੜ-ਧਾਲੀਵਾਲ
ਫਗਵਾੜਾ, 17 ਅਪੈ੍ਰਲ (ਹਰਜੋਤ ਸਿੰਘ ਚਾਨਾ)- ਫਗਵਾੜਾ ਕਾਂਗਰਸ ਨੇ ਅੱਜ ਡਾ. ਬੀ.ਆਰ. ਅੰਬੇਡਕਰ ਜੀ ਦੇ 135ਵੇਂ ਜਨਮ ਦਿਵਸ ਮੌਕੇ ਬਲਾਕ ਪ੍ਰਧਾਨ ਨਰੇਸ਼ ਭਾਰਦਵਾਜ ਦੀ ਅਗਵਾਈ ਹੇਠ 'ਰਨ ਫ਼ਾਰ ਅੰਬੇਡਕਰ ਜੀ', ਰਨ ਫ਼ਾਰ ਕਾਂਸਟੀਟਿਊਸ਼ਨ' ਦੌੜ ਦਾ ਆਯੋਜਨ ਕੀਤਾ | ਇਸ ਦੌਰਾਨ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈ.ਏ.ਐਸ.) ਵਿਸ਼ੇਸ਼ ਤੌਰ ਤੇ ਪਹੁੰਚੇ | ਬਾਬਾ ਸਾਹਿਬ ਤੇ ਉਨ੍ਹਾਂ ਦੇ ਲਿਖੇ ਭਾਰਤੀ ਸੰਵਿਧਾਨ ਨੂੰ ਬਚਾਉਣ ਦੇ ਪ੍ਰਣ ਨੂੰ ਲੈ ਕੇ ਆਯੋਜਿਤ ਦੌੜ ਤੋਂ ਪਹਿਲਾਂ ਸਮੂਹ ਕਾਂਗਰਸ ਵਰਕਰਾਂ ਤੇ ਸਮਰਥਕਾਂ ਨੇ ਸਥਾਨਕ ਗੁਰੂ ਹਰਗੋਬਿੰਦ ਨਗਰ ਸਥਿਤ ਡਾ. ਅੰਬੇਡਕਰ ਪਾਰਕ ਵਿਚ ਸਥਾਪਤ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ 'ਤੇ ਫੁੱਲਮਾਲਾਵਾਂ ਭੇਟ ਕੀਤੀਆਂ | ਉਪਰੰਤ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ 'ਤੇ ਭਾਰਤ ਨੂੰ ਹਮੇਸ਼ਾ ਮਾਣ ਰਹੇਗਾ | ਉਨ੍ਹਾਂ ਦੇ ਲਿਖੇ ਸੰਵਿਧਾਨ ਦੀ ਬਦੌਲਤ ਅੱਜ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰਤਾ ਦਾ ਅਧਿਕਾਰ ਪ੍ਰਾਪਤ ਹੈ ਤੇ ਕੋਈ ਵੀ ਪੜ੍ਹ-ਲਿਖ ਕੇ ਆਪਣੀ ਪ੍ਰਤਿਭਾ ਦੀ ਬਦੌਲਤ ਬਿਨ੍ਹਾਂ ਜਾਤੀ, ਧਰਮ ਜਾਂ ਲਿੰਗ ਦੇ ਭੇਦਭਾਵ ਤੋਂ ਕਿਸੇ ਵੀ ਉੱਚੀ ਪਦਵੀ ਨੂੰ ਹਾਸਲ ਕਰ ਸਕਦਾ ਹੈ | ਕਾਂਗਰਸ ਪਾਰਟੀ ਨੇ ਹਮੇਸ਼ਾ ਸੰਵਿਧਾਨ 'ਤੇ ਡਟ ਕੇ ਪਹਿਰਾ ਦਿੱਤਾ ਹੈ ਪਰ ਅੱਜ ਦੁੱਖ ਦੀ ਗੱਲ ਹੈ ਕਿ ਜਿਨ੍ਹਾਂ ਹੱਥਾਂ ਵਿਚ ਦੇਸ਼ ਦੀ ਸੱਤਾ ਹੈ, ਉਹ ਜਮਾਤ ਸੰਵਿਧਾਨ ਦੀ ਪਾਲਣਾ ਕਰਨ ਵਿਚ ਨਾਕਾਮ ਰਹੀ ਹੈ | ਕਿਉਂਕਿ ਇਨ੍ਹਾਂ ਦਾ ਇਰਾਦਾ ਹਮੇਸ਼ਾ ਤੋਂ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਆਪਣੀ ਮਨਮਰਜ਼ੀ ਮੁਤਾਬਿਕ ਬਦਲਣ ਦਾ ਰਿਹਾ ਹੈ | ਲੇਕਿਨ ਕਾਂਗਰਸ ਪਾਰਟੀ ਕਦੇ ਵੀ ਅਜਿਹੀ ਕਿਸੇ ਕੋਝੀ ਹਰਕਤ ਨੂੰ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਅੱਜ ਦੀ ਇਸ ਦੌੜ ਦਾ ਮਕਸਦ ਵੀ ਕੇਂਦਰ ਸਰਕਾਰ ਦੇ ਕੰਨਾਂ ਤੱਕ ਇਸ ਸੰਦੇਸ਼ ਨੂੰ ਪਹੰੁਚਾਉਣਾ ਹੈ ਕਿ ਬਾਬਾ ਸਾਹਿਬ ਦੇ ਸੰਵਿਧਾਨ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਕਾਂਗਰਸ ਪਾਰਟੀ ਕਦੇ ਵੀ ਸਵੀਕਾਰ ਨਹੀਂ ਕਰੇਗੀ | ਸੰਵਿਧਾਨ ਦੀ ਰੱਖਿਆ ਲਈ ਹਰ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਕਾਂਗਰਸ ਪਾਰਟੀ ਦੇ ਸਾਰੇ ਹੀ ਸੈੱਲਾਂ ਦੇ ਵਰਕਰ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਪੰਡੋਰੀ ਵਿਖੇ ਮਿਲਿਆ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਬਜ਼ੁਰਗ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24