ਕਪੂਰਥਲਾ, 17 ਅਪ੍ਰੈਲ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਇਤਿਹਾਸ ਵਿਭਾਗ ਵਲੋਂ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਪ੍ਰੋ. ਕੁਲਵਿੰਦਰ ਕੁਮਾਰ ਨੇ ਡਾ. ਅੰਬੇਡਕਰ ਦੇ ਜੀਵਨ ਨਾਲ ਸਬੰਧਿਤ ਵਿਚਾਰਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ | ਇਸਤੋਂ ਇਲਾਵਾ ਬੀ.ਏ. ਦੇ ਵਿਦਿਆਰਥੀਆਂ ਗੁਰਮਨਬਾਗ ਸਿੰਘ, ਪ੍ਰਭਜੋਤ ਕੌਰ ਤੇ ਸਰਬਜੀਤ ਕੌਰ ਨੇ ਵੀ ਡਾ. ਅੰਬੇਡਕਰ ਦੇ ਜੀਵਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਪਿ੍ੰਸੀਪਲ ਸਕਿੰਦਰ ਕੌਰ ਤੋਂ ਇਲਾਵਾ ਵਾਈਸ ਪਿ੍ੰਸੀਪਲ ਸਨੇਹ ਸ਼ਰਮਾ, ਪ੍ਰੋ. ਰਸ਼ਮੀ ਵਿਰਕ, ਪ੍ਰੋ. ਹੈਪੀ ਕੁਮਾਰ, ਡਾ. ਅੰਮਿ੍ਤ ਕੌਰ ਤੇ ਹੋਰ ਹਾਜ਼ਰ ਸਨ |