01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮੁਹੱਲਾ ਭਗਤਪੁਰਾ ਵਿਖੇ ਘਰ ਦੀ ਛੱਤ ਦਾ ਕੁੱਝ ਹਿੱਸਾ ਡਿੱਗਣ ਕਾਰਨ ਦੋ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 19-04-2026
ਫਗਵਾੜਾ, 18 ਅਪੈ੍ਰਲ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਭਗਤਪੁਰਾ ਵਿਖੇ ਅੱਜ ਤੜਕਸਾਰ ਇਕ ਘਰ ਦੀ ਛੱਡ ਦਾ ਕੁੱਝ ਹਿੱਸਾ ਡਿੱਗਣ ਕਾਰਨ ਇਕ ਵਿਅਕਤੀ ਤੇ ਬੱਚੀ ਜ਼ਖ਼ਮੀ ਹੋ ਗਈ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਘਰ ਮਾਲਕ ਹਰਿੰਦਰ ਸਿੰਘ ਵਾਸੀ ਗਲੀ ਨੰਬਰ 2 ਭਗਤਪੁਰਾ ਨੇ ਦੱਸਿਆ ਕਿ ਉਹ ਘਰ 'ਚ ਸੁੱਤੇ ਹੋਏ ਸਨ ਤੇ ਅਚਾਨਕ ਘਰ ਦੀ ਛੱਤ ਦਾ ਕੁੱਝ ਹਿੱਸਾ ਡਿਗ ਪਿਆ, ਜਿਸ ਕਾਰਨ ਉਸ ਦੇ ਤੇ ਉਸਦੀ ਲੜਕੀ ਪ੍ਰਭ ਦੇ ਕੁਝ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਘਰ ਕਾਫ਼ੀ ਪੁਰਾਣਾ ਬਣਿਆ ਹੋਇਆ ਹੈ ਤੇ ਮਾੜੀ ਆਰਥਿਕ ਹਾਲਤ ਕਾਰਨ ਉਹ ਇਸ ਨੂੰ ਮੁਰੰਮਤ ਨਹੀਂ ਕਰਵਾ ਸਕੇ, ਜਿਸ ਕਾਰਨ ਲੈਂਟਰ ਦੀ ਹਾਲਤ ਕਾਫ਼ੀ ਮਾੜੀ ਸੀ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ | ਘਟਨਾ ਦੀ ਸੂਚਨਾ ਮਿਲਣ 'ਤੇ ਇਲਾਕੇ ਦੇ ਕੌਂਸਲਰ ਪਿ੍ੰਸ, ਸਾਬਕਾ ਕੌਂਸਲਰ ਸਰਬਜੀਤ ਕੌਰ, ਪਰਮਜੀਤ ਕੌਰ ਕੰਬੋਜ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਹਰ ਯੋਗ ਮਦਦ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਨਰੇਗਾ ਕਰਮਚਾਰੀ ਯੂਨੀਅਨ ਨੇ ਦਿੱਤਾ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ <br/> ਅਗਲੀ ਖ਼ਬਰ ਮੁਹੱਲਾ ਮੁਟਿਆਰਪੁਰਾ ਵਿਖੇ ਘਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ <br/>
Ad Position 24