01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਨਰੇਗਾ ਕਰਮਚਾਰੀ ਯੂਨੀਅਨ ਨੇ ਦਿੱਤਾ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 19-04-2026
ਕਪੂਰਥਲਾ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਰਾਮਦਿੱਤਾ ਦੀ ਅਗਵਾਈ 'ਚ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਨਰੇਗਾ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਦਿੱਤੀਆਂ ਜਾਣ ਤੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਪੂਰਾ ਕੀਤਾ ਜਾਵੇ | ਮੰਗ-ਪੱਤਰ ਦੇਣ ਤੋਂ ਬਾਅਦ ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਨਾ ਦਿੱਤਾ ਗਿਆ ਤਾਂ 20 ਅਪ੍ਰੈਲ ਨੂੰ ਪੰਜਾਬ ਦੇ ਸਮੂਹ ਨਰੇਗਾ ਮੁਲਾਜ਼ਮ ਹੈੱਡਕੁਆਰਟਰ ਮੁਹਾਲੀ ਦਾ ਘਿਰਾਓ ਕਰਨਗੇ | ਉਨ੍ਹਾਂ ਕਿਹਾ ਕਿ ਨਰੇਗਾ ਮੁਲਾਜ਼ਮਾਂ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਦੀ ਅਦਾਇਗੀ ਵੀ 4-5 ਮਹੀਨਿਆਂ ਬਾਅਦ ਹੁੰਦੀ ਹੈ, ਜਿਸ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਬਹੁਤ ਹੀ ਮੁਸ਼ਕਿਲ ਨਾਲ ਚੱਲ ਰਿਹਾ ਹੈ | ਰਾਮਦਿੱਤਾ ਨੇ ਕਿਹਾ ਕਿ ਉਹ ਕਈ ਵਾਰ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰ ਚੁੱਕੇ ਹਨ ਤੇ ਉਨ੍ਹਾਂ ਨੂੰ ਮੰਗ ਪੱਤਰ ਤੇ ਯਾਦ ਪੱਤਰ ਵੀ ਦਿੱਤੇ ਗਏ ਹਨ ਪਰ ਅਧਿਕਾਰੀਆਂ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਕਾਰਨ ਨਰੇਗਾ ਮੁਲਾਜ਼ਮਾਂ 'ਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਲਈ ਪੈਨਲ ਮੀਟਿੰਗ ਕਰਕੇ ਪਹਿਲਾਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ | ਇਸ ਮੌਕੇ ਦਲੀਪ ਸਿੰਘ, ਗੁਰਪ੍ਰੀਤ ਸਿੰਘ, ਰਜੇਸ਼ ਰਾਏ, ਕਮਲਜੀਤ, ਸੁਰਜੀਤ ਕੁਮਾਰ, ਅਮਨਦੀਪ ਅਟਵਾਲ, ਮਨਿੰਦਰ ਕੌਰ, ਸੋਨੀਆ, ਵਿਸ਼ਾਲ ਅਰੋੜਾ, ਕਮਲਜੀਤ ਤੇ ਹੋਰ ਯੂਨੀਅਨ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਚੋਰੀ ਕਰਦੇ ਕਾਬੂ ਕੀਤਾ ਨੌਜਵਾਨ, ਬਾਅਦ 'ਚ ਸਾਥੀ ਲਿਆ ਕੇ ਘਰ ਮਾਲਕਾਂ ਦੀ ਕੀਤੀ ਕੁੱਟਮਾਰ ਅਗਲੀ ਖ਼ਬਰ ਮੁਹੱਲਾ ਭਗਤਪੁਰਾ ਵਿਖੇ ਘਰ ਦੀ ਛੱਤ ਦਾ ਕੁੱਝ ਹਿੱਸਾ ਡਿੱਗਣ ਕਾਰਨ ਦੋ ਜ਼ਖ਼ਮੀ
Ad Position 24