ਭੁਲੱਥ, 18 ਅਪ੍ਰੈਲ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਸਕੂਲ ਭੁਲੱਥ ਦੀ ਵਿਦਿਆਰਥਣ ਮਨਮੀਤ ਕੌਰ ਮੇਤਲਾ ਪੁੱਤਰੀ ਗੁਰਪ੍ਰੀਤ ਸਿੰਘ ਨੇ ਮੈਟਰਿਕ 'ਚੋਂ 98.2 ਫੀਸਦੀ ਅੰਕ ਹਾਸਿਲ ਕਰਕੇ ਸਕੂਲ ਦਾ ਰਿਕਾਰਡ ਕਾਇਮ ਰੱਖਿਆ ਹੈ | ਮਨਮੀਤ ਕੌਰ ਨੇ ਸਫਲਤਾ ਲਈ ਪਿ੍ੰਸੀਪਲ ਡਾਕਟਰ ਸੁਨੀਲ ਸ਼ਰਮਾ ਦੀ ਯੋਗ ਅਗਵਾਈ ਤੇ ਸਟਾਫ਼ ਦੇ ਦਿਸ਼ਾ ਨਿਰਦੇਸ਼ ਨੂੰ ਦੱਸਿਆ | ਮਨਮੀਤ ਕੌਰ ਸ਼ਿਸ਼ੂ ਮਾਡਲ 'ਚ ਆਪਣੀ ਮੈਡੀਕਲ ਸਟਰੀਮ ਦੀ ਪੜ੍ਹਾਈ ਪੂਰੀ ਕਰਕੇ ਡਾਕਟਰ ਬਣਨਾ ਚਾਹੁੰਦੀ ਹੈ | ਮਨਮੀਤ ਕੌਰ ਨੇ ਆਪਣੀ ਸਫਲਤਾ ਲਈ ਚੇਅਰਮੈਨ ਕੇ. ਐਲ. ਸ਼ਰਮਾ, ਪਿ੍ੰਸੀਪਲ ਡਾ. ਸੁਨੀਲ ਸ਼ਰਮਾ ਤੇ ਸਟਾਫ਼ ਦਾ ਧੰਨਵਾਦ ਕੀਤਾ | ਇਸ ਮੌਕੇ ਪਿੰ੍ਰਸੀਪਲ ਡਾਕਟਰ ਸੁਨੀਲ ਸ਼ਰਮਾ ਵਲੋਂ ਮਨਮੀਤ ਕੌਰ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ |