01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਭੁਲੱਥ ਨਿਵਾਸੀ ਰਜਿੰਦਰ ਸਿੰਘ ਬਣੇ ਪੀ. ਸੀ. ਐਸ. ਅਧਿਕਾਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਭੁਲੱਥ, 18 ਅਪ੍ਰੈਲ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ ਕਿ ਇਥੋਂ ਦੇ ਨਿਵਾਸੀ ਤਹਿਸੀਲਦਾਰ ਰਜਿੰਦਰ ਸਿੰਘ ਨੂੰ ਤਰੱਕੀ ਮਿਲਣ ਉਪਰੰਤ ਪੰਜਾਬ ਸਿਵਲ ਸਰਵਿਸ (ਪੀ. ਸੀ. ਐੱਸ.) ਅਧਿਕਾਰੀ ਬਣ ਚੁੱਕੇ ਹੈ | ਇਸ ਸੰਬੰਧੀ ਨੰਬਰਦਾਰ ਰਣਜੀਤ ਸਿੰਘ ਰਿੰਪੀ ਨੇ ਦੱਸਿਆ ਕਿ ਰਜਿੰਦਰ ਸਿੰਘ ਦੀ ਸਰਕਾਰੀ ਸੇਵਾ ਦੀ ਸ਼ੁਰੂਆਤ ਸਾਲ 1999 'ਚ ਬਤੌਰ ਨਾਇਬ ਤਹਿਸੀਲਦਾਰ ਵਜੋਂ ਹੋਈ ਸੀ | ਉਨ੍ਹਾਂ ਦੀ ਮਿਹਨਤ, ਲਗਨ ਤੇ ਇਮਾਨਦਾਰੀ ਦੇ ਚੱਲਦੇ ਸਾਲ 2019 ਵਿਚ ਉਹ ਤਹਿਸੀਲਦਾਰ ਵਜੋਂ ਪ੍ਰਮੋਟ ਹੋਏ | ਤਾਜ਼ਾ ਤਰੱਕੀ ਤੋਂ ਪਹਿਲਾਂ ਉਹ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਕਲਾਨੌਰ 'ਚ ਤਹਿਸੀਲਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਮਾਨਦਾਰ ਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਅਫ਼ਸਰਾਂ 'ਚ ਗਿਣਿਆ ਜਾਂਦਾ ਹੈ | ਆਪਣੇ ਲੰਮੇ ਸਰਕਾਰੀ ਅਫ਼ਸਰ ਦੇ ਕੈਰੀਅਰ ਦੌਰਾਨ ਉਨ੍ਹਾਂ ਨੇ ਸਦਾ ਹੀ ਲੋਕ ਭਲਾਈ ਨੂੰ ਪਹਿਲ ਦਿੱਤੀ ਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਖ਼ੂਬੀ ਨਿਭਾਇਆ | ਉਨ੍ਹਾਂ ਦੀ ਇਸ ਉਪਲਬਧੀ 'ਤੇ ਨਗਰ ਭੁਲੱਥ ਉਨ੍ਹਾਂ ਤੇ ਮਾਣ ਮਹਿਸੂਸ ਕਰ ਰਿਹਾ ਅਤੇ ਉਨ੍ਹਾਂ ਨੂੰ ਨਗਰ ਦੇ ਮੁਹਤਬਰ ਵਿਅਕਤੀ ਡਾ. ਮਾਨ ਸਿੰਘ, ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ, ਗੁਰਮੇਲ ਸਿੰਘ ਬਿੱਟੂ, ਨਿਰਮਲ ਸਿੰਘ ਢਿੱਲੋਂ, ਪਿ੍ੰਸੀਪਲ ਜਸਵੰਤ ਸਿੰਘ, ਸੁਖਵਿੰਦਰ ਸਿੰਘ ਰੂਬੀ, ਅਮਰੀਕ ਸਿੰਘ ਸਾਬਕਾ ਐਮ. ਸੀ., ਗੁਰਦੀਪ ਸਿੰਘ ਨੰਬਰਦਾਰ, ਹਰਭਜਨ ਸਿੰਘ, ਡਾ. ਸੁਰਿੰਦਰ ਕੱਕੜ, ਗੁਰਧਿਆਨ ਸਿੰਘ, ਮਾਸਟਰ ਕਮਲਜੀਤ ਸਿੰਘ ਮੰਨਣ ਤੇ ਹੋਰਨਾਂ ਵਲੋਂ ਦਿਲੋਂ ਮੁਬਾਰਕਬਾਦ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਖ਼ਰੀਦ ਦੇ ਦਾਅਵੇ ਫੇਲ੍ਹ ਤੇ ਮੰਡੀਆਂ 'ਚ ਹਾਲਾਤ ਖ਼ਰਾਬ-ਚੀਮਾ <br/> ਅਗਲੀ ਖ਼ਬਰ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ ਕਰਾਇਆ <br/>
Ad Position 24