02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਖ਼ਰੀਦ ਦੇ ਦਾਅਵੇ ਫੇਲ੍ਹ ਤੇ ਮੰਡੀਆਂ 'ਚ ਹਾਲਾਤ ਖ਼ਰਾਬ-ਚੀਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਤੋਂ ਖੇਤੀਬਾੜੀ ਨਾਲ ਜੁੜੀ ਇਕ ਗੰਭੀਰ ਤੇ ਚਿੰਤਾਜਨਕ ਸਥਿਤੀ ਸਾਹਮਣੇ ਆਈ ਹੈ | ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਦਾਣਾ ਮੰਡੀ ਦਾ ਦੌਰਾ ਕਰਦੇ ਹੋਏ ਮੰਡੀਆਂ ਦੇ ਮਾੜੇ ਹਾਲਾਤਾਂ ਨੂੰ ਬੇਨਕਾਬ ਕੀਤਾ ਗਿਆ | ਗੱਲਬਾਤ ਦੌਰਾਨ ਚੀਮਾ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੰਡੀਆਂ 'ਚ ਕਿਸਾਨਾਂ ਦੀ ਕਣਕ ਬੋਰੀਆਂ 'ਚ ਪਈ ਰੁਲ ਰਹੀ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਅਜੇ ਤੱਕ ਲਿਫ਼ਟਿੰਗ ਸ਼ੁਰੂ ਨਹੀਂ ਹੋਈ | ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ 1 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਦੇ ਵੱਡੇ ਦਾਅਵੇ ਕੀਤੇ ਗਏ ਸਨ, ਪਰ 15 ਦਿਨ ਬੀਤ ਜਾਣ ਦੇ ਬਾਵਜੂਦ ਹਾਲਾਤ ਜਿਉਂ ਦੇ ਤਿਉਂ ਬਣੇ ਹੋਏ ਹਨ | ਉਨ੍ਹਾਂ ਦੱਸਿਆ ਕਿ ਮੰਡੀਆਂ 'ਚ ਨਾ ਸਿਰਫ਼ ਫ਼ਸਲ ਦੀ ਸੰਭਾਲ ਨਹੀਂ ਹੋ ਰਹੀ, ਸਗੋਂ ਕਿਸਾਨਾਂ ਨੂੰ ਅਦਾਇਗੀ ਵੀ ਨਹੀਂ ਮਿਲ ਰਹੀ, ਜਿਸ ਨਾਲ ਉਨ੍ਹਾਂ ਦੀ ਆਰਥਿਕ ਹਾਲਤ ਬਹੁਤ ਨਾਜ਼ੁਕ ਹੋ ਗਈ ਹੈ | ਇਸ ਦੇ ਨਾਲ ਹੀ ਹਾਲ ਹੀ ਵਿਚ ਪਏ ਭਾਰੀ ਮੀਂਹ ਅਤੇ ਗੜਿਆਂ ਕਾਰਨ ਕਈ ਕਿਸਾਨਾਂ ਦੀ ਫ਼ਸਲ ਨੁਕਸਾਨੀ ਹੋਈ ਹੈ, ਪਰ ਅਜੇ ਤੱਕ ਫ਼ਸਲ ਦੀ ਗਿਰਦਾਵਰੀ ਨਹੀਂ ਹੋਈ ਹੈ | ਚੀਮਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਿਸਾਨਾਂ ਨਾਲ ਇਹ ਸਿੱਧੀ ਨਾਇਨਸਾਫ਼ੀ ਹੈ ਤੇ ਜੇਕਰ ਤੁਰੰਤ ਮੰਡੀਆਂ ਵਿਚ ਪਈ ਫ਼ਸਲ ਦੀ ਲਿਫ਼ਟਿੰਗ ਤੇ ਭੁਗਤਾਨ ਨਹੀਂ ਕੀਤਾ ਗਿਆ ਤਾਂ ਹਾਲਾਤ ਗੰਭੀਰ ਹੋ ਸਕਦੇ ਹਨ | ਅਖੀਰ 'ਚ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਢੁਕਵਾਂ ਹੱਲ ਨਾ ਕੀਤਾ ਤਾਂ ਕਿਸਾਨ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਐਸ.ਜੀ.ਪੀ.ਸੀ. ਵਲੋਂ 71 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮਿ੍ਤ ਦੀ ਦਾਤ <br/> ਅਗਲੀ ਖ਼ਬਰ ਭੁਲੱਥ ਨਿਵਾਸੀ ਰਜਿੰਦਰ ਸਿੰਘ ਬਣੇ ਪੀ. ਸੀ. ਐਸ. ਅਧਿਕਾਰੀ <br/>
Ad Position 24