02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਐਸ.ਜੀ.ਪੀ.ਸੀ. ਵਲੋਂ 71 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮਿ੍ਤ ਦੀ ਦਾਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਸੁਲਤਾਨਪੁਰ ਲੋਧੀ, 18 ਅਪ੍ਰੈਲ (ਨਰੇਸ਼ ਹੈਪੀ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਭਾਈ ਤਾਰਾ ਸਿੰਘ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਮਿ੍ਤ ਸੰਚਾਰ ਕਰਵਾਇਆ | ਇਸ ਮੌਕੇ ਪੰਜ ਪਿਆਰੇ ਸਾਹਿਬਾਨ ਵਲੋਂ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕੀਤਾ ਅਤੇ 71 ਅੰਮਿ੍ਤ ਅਭਿਲਾਖੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਅੰਮਿ੍ਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵਲੋਂ ਭੇਟਾ ਰਹਿਤ ਦਿੱਤੇ ਗਏ | ਇਸ ਮੌਕੇ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਐਸ. ਜੀ. ਪੀ. ਸੀ., ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਐਸ. ਜੀ. ਪੀ. ਸੀ., ਬੀਬੀ ਬਲਜੀਤ ਕੌਰ, ਮੈਨੇਜਰ ਅਵਤਾਰ ਸਿੰਘ, ਭਾਈ ਹਰਜਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ, ਚਰਨਜੀਤ ਸਿੰਘ ਵਾਲੀਆ, ਭਾਈ ਦਿਲਬਾਗ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਸਮੂਹ ਅੰਮਿ੍ਤ ਅਭਿਲਾਖੀਆਂ ਨੂੰ ਗੁਰੂ ਕੇ ਜਹਾਜ਼ੇ ਚੜ੍ਹਨ 'ਤੇ ਵਧਾਈ ਦਿੱਤੀ ਗਈ | ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਵਲੋਂ ਸਮੁੱਚੀ ਪ੍ਰਚਾਰ ਵਹੀਰ ਦੀ ਸ਼ਲਾਘਾ ਕੀਤੀ ਗਈ ਤੇ ਵਿਸ਼ੇਸ਼ ਸਨਮਾਨ ਦਾ ਐਲਾਨ ਕੀਤਾ | ਇਸ ਮੌਕੇ ਪ੍ਰਚਾਰ ਵਹੀਰ 'ਚ ਭਾਈ ਹਰਵਿੰਦਰ ਸਿੰਘ ਪ੍ਰਚਾਰਕ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਦਵਿੰਦਰ ਸਿੰਘ ਪ੍ਰਚਾਰਕ, ਭਾਈ ਜਸਬੀਰ ਸਿੰਘ ਕਵੀਸ਼ਰ, ਭਾਈ ਰਾਜਬੀਰ ਸਿੰਘ ਕਵੀਸ਼ਰ, ਭਾਈ ਜਗਦੇਵ ਸਿੰਘ ਗੋਇੰਦਵਾਲ ਸਾਹਿਬ ਪ੍ਰਚਾਰਕ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਖ਼ਰੀਦ ਦੇ ਦਾਅਵੇ ਫੇਲ੍ਹ ਤੇ ਮੰਡੀਆਂ 'ਚ ਹਾਲਾਤ ਖ਼ਰਾਬ-ਚੀਮਾ <br/>
Ad Position 24