02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਘੁੰਮਣ ਨੇ ਨਡਾਲਾ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਨਡਾਲਾ, 18 ਅਪ੍ਰੈਲ (ਰਘਬਿੰਦਰ ਸਿੰਘ)-ਭੁਲੱਥ ਤੋਂ ਆਪ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਘੁੰਮਣ ਵੱਲੋਂ ਅੱਜ ਨਡਾਲਾ ਅਨਾਜ ਮੰਡੀ ਵਿਚ ਸਰਕਾਰੀ ਤੌਰ 'ਤੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਮੰਡੀ ਵਿਚ ਆਈਆਂ ਫ਼ਸਲਾਂ ਦੀ ਨਿਲਾਮੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਐਡਵੋਕੇਟ ਘੁੰਮਣ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਸਮੇਂ-ਸਿਰ ਖ਼ਰੀਦ ਅਤੇ ਭੁਗਤਾਨ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਨੇ ਮੰਡੀ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਚਲਾਈ ਜਾਵੇ | ਇਸ ਮੌਕੇ ਸਕੱਤਰ ਹਰਪ੍ਰੀਤ ਸਿੰਘ ਮਾਰਕੀਟ ਕਮੇਟੀ ਭੁਲੱਥ,ਮੰਡੀ ਸੁਪਰਵਾਈਜ਼ਰ ਸੁਖਜਿੰਦਰ ਸਿੰਘ,ਪਨਸਪ ਇੰਸਪੈਕਟਰ ਰੀਗਨ ਕੁਮਾਰ, ਮਾਰਕਫੈੱਡ ਇੰਸਪੈਕਟਰ ਸੰਦੀਪ ਸਿੰਘ ਤੋ ਇਲਾਵਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਜੋਸ਼ੀ, ਸੰਜੀਵ ਜੋਸ਼ੀ, ਸੰਦੀਪ ਕੁਮਾਰ ਟੋਨੀ, ਰਾਜੂ ਜੋਸ਼ੀ, ਦਵਿੰਦਰ ਪਾਲ, ਸੰਦੀਪ ਕੁਮਾਰ, ਵਿਨੋਦ ਕੁਮਾਰ, ਦਲਵਿੰਦਰ ਜਰਮਨੀ, ਮੋਤੀ ਲਾਲ, ਸੰਨੀ ਨਡਾਲਾ ਅਤੇ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ | ਕਿਸਾਨਾਂ ਨੇ ਵੀ ਖ਼ਰੀਦ ਸ਼ੁਰੂ ਹੋਣ 'ਤੇ ਸੰਤੁਸ਼ਟੀ ਜਤਾਈ ਅਤੇ ਉਮੀਦ ਜਤਾਈ ਕਿ ਇਸ ਵਾਰ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਵੇਗੀ |

Ad Position 22
No active advertisement
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ <br/> ਅਗਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24