02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ 'ਚ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਕਪੂਰਥਲਾ, 18 ਅਪ੍ਰੈਲ (ਅਮਰਜੀਤ ਕੋਮਲ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ 'ਚ 10ਵੀਂ ਜਮਾਤ ਦੀ ਪ੍ਰੀਖਿਆ ਵਿਚ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ 20 ਤੇ 80 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ 37 ਤੇ ਵੱਖ-ਵੱਖ ਵਿਸ਼ਿਆਂ 'ਚੋਂ 100 ਅੰਕ ਪ੍ਰਾਪਤ ਕਰਨ ਵਾਲੇ 4 ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਕਰਵਾਇਆ | ਕੇਕ ਕੱਟਣ ਦੀ ਰਸਮ ਅਦਾ ਕਰਨ ਤੋਂ ਬਾਅਦ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਦੀ ਪ੍ਰਬੰਧਕ ਕਮੇਟੀ, ਪਿ੍ੰਸੀਪਲ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਉਨ੍ਹਾਂ ਦੇ ਬੱਚੇ 10ਵੀਂ ਜਮਾਤ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਿਚ ਸਫ਼ਲ ਰਹੇ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਸਾਕਸ਼ੀ ਚੋਪੜਾ ਨੇ ਪ੍ਰੀਖਿਆ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ 'ਚ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਪ੍ਰੀਖਿਆ ਵਿਚ ਇਸ ਤੋਂ ਵੀ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਮਾਗਮ ਵਿਚ ਸ਼ਮੂਲੀਅਤ ਲਈ ਵਿਦਿਆਰਥੀਆਂ ਦੇ ਮਾਪਿਆਂ ਤੇ ਹੋਰ ਸ਼ਖ਼ਸੀਅਤਾਂ ਦਾ ਸ਼ੁਕਰੀਆ ਅਦਾ ਕੀਤਾ | ਸਮਾਗਮ 'ਚ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ (ਰਜਿ.) ਫਗਵਾੜਾ ਵਲੋਂ ਰਾਸ਼ਨ ਵੰਡ ਸਮਾਗਮ <br/> ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ <br/>
Ad Position 24