03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮੰਡ ਰਾਏਪੁਰ ਅਰਾਈਆਂ ਵਿਖੇ ਕਬੱਡੀ ਖੇਡ ਮੇਲਾ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਨਡਾਲਾ, 18 ਅਪ੍ਰੈਲ (ਰਘਬਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੰਡ ਰਾਏਪੁਰ ਅਰਾਈਆਂ ਵਿਖੇ ਵਿਸਾਖੀ ਦੇ ਮੌਕੇ 'ਤੇ ਕਬੱਡੀ ਖੇਡ ਮੇਲਾ ਕਰਵਾਇਆ ਗਿਆ | ਇਸ ਖੇਡ ਮੇਲੇ ਦਾ ਉਦਘਾਟਨ ਕਿਸਾਨ ਯੂਨੀਅਨ ਨਡਾਲਾ ਦੇ ਆਗੂਆਂ ਵਲੋਂ ਕੀਤਾ ਗਿਆ | ਸਮਾਗਮ ਦੌਰਾਨ ਇਲਾਕੇ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ ਤੇ ਖਿਡਾਰੀਆਂ ਨੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਦਘਾਟਨ ਸਮੇਂ ਸੰਬੋਧਨ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਸਾਹੀ ਨੇ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ | ਕੁੱਝ ਅਜਿਹੇ ਹੀ ਵਿਚਾਰ ਵਿਸ਼ੇਸ਼ ਤੌਰ 'ਤੇ ਪੁੱਜੇ ਸਾਬਕਾ ਕਾਂਗਰਸ ਬਲਾਕ ਪ੍ਰਧਾਨ ਬਲਦੇਵ ਸਿੰਘ ਬਾਜਵਾ, ਸਮਾਜ ਸੇਵੀ ਹੈਪੀ ਜੁਲਕਾ ਨੇ ਵੀ ਪੇਸ਼ ਕੀਤੇ | ਮੇਲੇ ਦੌਰਾਨ ਦਰਸ਼ਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ ਤੇ ਪਿੰਡ ਵਿਚ ਮੇਲੇ ਵਰਗਾ ਮਾਹੌਲ ਬਣਿਆ ਰਿਹਾ | ਅੰਤ ਵਿਚ ਜੇਤੂ ਟੀਮਾਂ ਨੂੰ ਨਕਦ ਰਾਸ਼ੀ ਤੇ ਸ਼ਾਨਦਾਰ ਟਰਾਫ਼ੀ ਨਾਲ ਨਿਵਾਜਿਆ ਗਿਆ ਤੇ ਪ੍ਰਬੰਧਕਾਂ ਵਲੋਂ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਨਿਰਮਲ ਸਿੰਘ ਚਾਹਲ, ਬਲਵਿੰਦਰ ਸਿੰਘ ਚਾਹਲ, ਲਸ਼ਕਰ ਸਿੰਘ ਚਾਹਲ, ਅਵਤਾਰ ਸਿੰਘ ਵਾਲੀਆ ਪ੍ਰਧਾਨ ਨਗਰ ਪੰਚਾਇਤ ਨਡਾਲਾ, ਹਰਜਿੰਦਰ ਸਿੰਘ ਸਾਹੀ, ਸਰਪੰਚ ਵਰਿੰਦਰ ਪਰਾਸ਼ਰ, ਸਟੀਫਨ ਕਾਲਾ, ਰਾਜ ਹੰਸ, ਰਘਵਿੰਦਰ ਸਿੰਘ ਸਾਹੀ, ਬੱਗਾ ਕੋਚ, ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ, ਪ੍ਰਧਾਨ ਨਿਸ਼ਾਨ ਸਿੰਘ, ਹੈਪੀ ਜੁਲਕਾ, ਇੰਦਰਜੀਤ ਸਿੰਘ ਖੱਖ, ਕਿੱਕੀ ਪੱਡਾ, ਖ਼ੁਸ਼ਦੀਪ ਸਿੰਘ ਖਹਿਰਾ, ਉਂਕਾਰ ਸਾਹੀ, ਮੱਲੀ ਤਲਵਾੜਾ, ਅਜੀਤਪਾਲ ਸਿੰਘ ਖੱਖ, ਸਹਿਜਪਾਲ ਸਿੰਘ ਚੀਮਾ ਬਲਾਕ ਸੰਮਤੀ ਮੈਂਬਰ, ਜੋਬਨ ਢਿੱਲੋਂ, ਅੰਮਿ੍ਤ ਸਿੰਘ ਖੱਖ, ਸਾਬੀ ਸਰਪੰਚ, ਕਾਲੀ ਬਿੱਲਪੁਰ ਤੇ ਹੋਰ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ <br/> ਅਗਲੀ ਖ਼ਬਰ ਬਾਰ ਐਸੋਸੀਏਸ਼ਨ ਭੁਲੱਥ ਵਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਪਾਠ ਕਰਵਾਏ <br/>
Ad Position 24