ਹੁਸੈਨਪੁਰ, 18 ਅਪ੍ਰੈਲ (ਤਰਲੋਚਨ ਸਿੰਘ ਸੋਢੀ)-ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਬਿਹਾਰੀਪੁਰ ਕਪੂਰਥਲਾ ਵਿਖੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਮਾਨ, ਪ੍ਰਧਾਨ ਕੁਲਵੰਤ ਸਿੰਘ, ਵਾਈਸ ਪ੍ਰਧਾਨ ਹਰਸ਼ਦੀਪ ਸਿੰਘ ਰੰਧਾਵਾ ਅਤੇ ਸਕੂਲ ਦੇ ਪਿ੍ੰਸੀਪਲ ਗੁਰਸੇਵਕ ਸਿੰਘ ਬੱਲ ਦੀ ਅਗਵਾਈ ਹੇਠ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸਮੂਹ ਸਕੂਲ ਦੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਪਿ੍ੰਸੀਪਲ ਗੁਰਸੇਵਕ ਸਿੰਘ ਬੱਲ ਨੇ ਕਿਹਾ ਕਿ ਸਾਨੂੰ ਪੁਰਾਤਨ ਤਿਉਹਾਰਾਂ ਤੇ ਪੰਜਾਬੀ ਸਭਿਆਚਾਰ ਨਾਲ ਹਮੇਸ਼ਾ ਜੁੜ ਕੇ ਰਹਿਣਾ ਚਾਹੀਦਾ ਹੈ | ਇਸ ਦੌਰਾਨ ਉਨ੍ਹਾਂ ਵਿਦਿਆਰਥੀ ਨੂੰ ਸਕੂਲ ਵਿਚ ਸਮੇਂ-ਸਮੇਂ 'ਤੇ ਕਰਵਾਏ ਜਾਂਦੇ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਵੀ ਪ੍ਰੇਰਤ ਕੀਤਾ | ਇਸ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਿੱਥੇ ਪੰਜਾਬੀ ਪਹਿਰਾਵੇ ਦਾ ਪਹਿਰਾਵੇ ਪਹਿਨੇ ਗਏ ਉੱਥੇ ਛੋਟੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ ਤੇ ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸ਼ਾਨਦਾਰ ਯਾਦਗਾਰੀ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਤਰੀਕੇ ਨਾਲ ਸਕੂਲ ਦੀ ਸਜਾਵਟ ਕੀਤੀ ਗਈ | ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸੀ |