ਕਪੂਰਥਲਾ, 15 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਐਸ.ਐਸ.ਕੇ. ਫ਼ੈਕਟਰੀ ਨੇੜੇ ਮੋਟਰਸਾਈਕਲ ਤੇ ਟਰੱਕ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਰਾਧੇ ਸ਼ਾਮ ਪੁੱਤਰ ਓਮਾ ਸ਼ੰਕਰ ਵਾਸੀ ਪ੍ਰੀਤ ਨਗਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਐਸ.ਐਸ.ਕੇ. ਫ਼ੈਕਟਰੀ ਵਲੋਂ ਆਪਣੇ ਘਰ ਵੱਲ ਨੂੰ ਆ ਰਿਹਾ ਸੀ ਤਾਂ ਉਸਦੀ ਟੱਕਰ ਮੋੜ 'ਤੇ ਇਕ ਟਰੱਕ ਨਾਲ ਹੋ ਗਈ | ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਅਮਿਤਪਾਲ ਵਲੋਂ ਜ਼ਖਮੀ ਵਿਅਕਤੀ ਦੀ ਹਾਲਤ ਗੰਭੀਰ ਦੇਖਦੇ ਹੋਏ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |