05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਆਨਲਾਈਨ ਨਿਵੇਸ਼ ਦਾ ਝਾਂਸਾ ਦੇ ਕੇ 35 ਲੱਖ ਰੁਪਏ ਤੋਂ ਵੱਧ ਦੀ ਮਾਰੀ ਠੱਗੀ, ਕੇਸ ਦਰਜ

Ad Position 21
No active advertisement
ਅਜੀਤ ਡੈਸਕ 20-04-2026
ਕਪੂਰਥਲਾ, 19 ਅਪ੍ਰੈਲ (ਸਡਾਨਾ)-ਆਨਲਾਈਨ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਸੰਬੰਧੀ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਲਲਿਤ ਕੁਮਾਰ ਵਾਸੀ ਰੋਜ਼ ਐਵੇਨਿਊ ਨੇ ਦੱਸਿਆ ਕਿ ਉਸ ਨਾਲ ਅਣਪਛਾਤੇ ਵਿਅਕਤੀਆਂ ਵਲੋਂ ਫ਼ੋਨ 'ਤੇ ਆਨਲਾਈਨ ਨਿਵੇਸ਼ ਦਾ ਝਾਂਸਾ ਦੇ ਕੇ ਕਰੀਬ 35 ਲੱਖ ਰੁਪਏ ਤੋਂ ਵੱਧ ਦੀ ਸਾਈਬਰ ਧੋਖਾਧੜੀ ਕੀਤੀ ਗਈ | ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧੋਖਾਧੜੀ ਤੇ ਆਈ. ਟੀ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਇੰਸਪੈਕਟਰ ਅੰਜੂ ਵਲੋਂ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਫੱਤੂਢੀਂਗਾ ਵਿਖੇ ਕਣਕ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ <br/> ਅਗਲੀ ਖ਼ਬਰ ਅਰਬਨ ਅਸਟੇਟ ਦੀ ਵੋਟਰ ਸੂਚੀ 'ਚ ਬਾਹਰਲੇ ਵੋਟਰਾਂ ਨੂੰ ਸ਼ਾਮਿਲ ਕੀਤੇ ਜਾਣ 'ਤੇ ਇਤਰਾਜ਼ ਦਾਖ਼ਲ ਕਰਵਾਵਾਂਗਾ-ਐਡਵੋਕੇਟ ਅਨ...
Ad Position 24