05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 20-04-2026
ਭੁਲੱਥ, 19 ਅਪ੍ਰੈਲ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਸਫੇਦੇ ਦੇ ਦਰੱਖ਼ਤ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਹਾਦਸੇ ਸੰਬੰਧੀ ਜਦੋਂ ਥਾਣਾ ਮੁਖੀ ਭੁਲੱਥ ਐਸ. ਐਚ. ਓ. ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਸਵੇਰੇ 11 ਵਜੇ ਤੋਂ ਬਾਅਦ ਮੋਟਰਸਾਈਕਲ ਸਵਾਰ ਨੌਜਵਾਨ ਰਵੀ ਪਾਲ ਪੁੱਤਰ ਜੋਗਿੰਦਰ ਪਾਲ ਵਾਸੀ ਪਿੰਡ ਟਡਿਆਲ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਭੁਲੱਥ ਵਾਲੀ ਸਾਈਡ ਤੋਂ ਆਪਣੇ ਮੋਟਰਸਾਈਕਲ ਪਲੈਟੀਨਾ ਨੰਬਰ ਪੀ.ਬੀ. 0 ਏ ਐਕਸ 6273 'ਤੇ ਸਵਾਰ ਹੋ ਕੇ ਭੁਲੱਥ ਵਾਲੀ ਸਾਈਡ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ ਪਿੰਡ ਬਾਗੜੀਆਂ ਨਜ਼ਦੀਕ ਪੁੱਜਣ 'ਤੇ ਮੋਟਰਸਾਈਕਲ ਬੇਕਾਬੂ ਹੋ ਕੇ ਇਕ ਸਫੇਦੇ ਦੇ ਦਰੱਖ਼ਤ ਨਾਲ ਟਕਰਾਉਣ ਕਰਕੇ ਸਿਰ 'ਚ ਸੱਟ ਲੱਗਣ ਕਰਕੇ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਭੁਲੱਥ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ | ਨੌਜਵਾਨ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਬਸਤੀ ਰੰਗੀਲਪੁਰ ਦੇ ਦੋ ਘਰਾਂ 'ਚੋਂ 15 ਤੋਲੇ ਸੋਨਾ ਤੇ ਇਕ ਲੱਖ ਰੁਪਏ ਦੀ ਚੋਰੀ <br/> ਅਗਲੀ ਖ਼ਬਰ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਉਡਣ ਦਸਤਾ ਟੀਮਾਂ ਦਾ ਗਠਨ-ਡੀ. ਸੀ. <br/>
Ad Position 24