05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਵਿਸਾਖੀ ਨੂੰ ਸਮਰਪਿਤ ਗੁਰਦੁਆਰਾ ਪਰਮੇਸ਼ਰ ਦੁਆਰ ਨਡਾਲਾ ਵਿਖੇ ਦੋ ਦਿਨਾ ਧਾਰਮਿਕ ਸਮਾਗਮ ਤੇ ਅੰਮਿ੍ਤ ਸੰਚਾਰ <br/>

Ad Position 21
No active advertisement
ਅਜੀਤ ਡੈਸਕ 20-04-2026

ਨਡਾਲਾ, 19 ਅਪ੍ਰੈਲ (ਰਘਬਿੰਦਰ ਸਿੰਘ)-ਵਿਸਾਖੀ ਦੇ ਪਾਵਨ ਤਿਉਹਾਰ ਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਰਮੇਸ਼ਰ ਦੁਆਰ ਨਡਾਲਾ ਵਿਖੇ ਦੋ ਦਿਨਾਂ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ | ਇਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਿਆਂ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ | ਇਸ ਮੌਕੇ ਪ੍ਰਸਿੱਧ ਕਥਾਵਾਚਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਦੋਵੇਂ ਦਿਨ ਕਥਾ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸਾਹਿਬਾਨ ਦੀ ਬਾਣੀ ਨਾਲ ਜੋੜਦਿਆਂ ਨਾਮ ਸਿਮਰਨ ਤੇ ਗੁਰਮਤਿ ਜੀਵਨ ਜੀਉਣ ਦੀ ਪ੍ਰੇਰਣਾ ਦਿੱਤੀ | ਉਨ੍ਹਾਂ ਨੇ ਵਿਸਾਖੀ ਦੇ ਇਤਿਹਾਸਕ ਮਹੱਤਵ ਬਾਰੇ ਵੀ ਸੰਗਤ ਨੂੰ ਜਾਣਕਾਰੀ ਦਿੰਦਿਆਂ ਖ਼ਾਲਸਾ ਪੰਥ ਦੀ ਸਿਰਜਣਾ ਦੀ ਯਾਦ ਤਾਜ਼ਾ ਕਰਵਾਈ ਅਤੇ ਨੌਜਵਾਨ ਪੀੜੀ ਨੂੰ ਗੁਰੂ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਆਖਿਆ ਕਿ ਧਰਮ ਪਰਿਵਰਤਨ ਦੀ ਲਹਿਰ ਨੂੰ ਰੋਕਣ ਲਈ ਸਾਨੂੰ ਸਿੱਖੀ ਸਿਧਾਂਤਾਂ 'ਤੇ ਡੱਟ ਕੇ ਪਹਿਰਾ ਦੇਣਾ ਪਵੇਗਾ ਇਸ ਦੌਰਾਨ ਅੰਮਿ੍ਤ ਸੰਚਾਰ ਵੀ ਕਰਵਾਇਆ, ਜਿਸ 'ਚ ਕਈ ਸੰਗਤਾਂ ਨੇ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲਾ ਜੀਵਨ ਅਪਣਾਇਆ | ਇਸ ਮੌਕੇ ਜਿਥੇ ਅਨੇਕਾਂ ਸੰਗਤਾਂ ਨੇ ਨਤਮਸਤਕ ਹੋ ਕੇ ਹਾਜ਼ਰੀ ਭਰੀ ਉੱਥੇ ਭੁਲੱਥ ਤੋਂ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੀ ਪੁੱਜੇ ਤੇ ਨਾਮ ਬਾਣੀ ਦਾ ਉਪਦੇਸ਼ ਲਿਆ | ਇਸ ਦੌਰਾਨ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ, ਜਿਸ ਵਿਚ ਸੰਗਤ ਨੇ ਵੱਡੇ ਪ੍ਰੇਮ ਤੇ ਸਤਿਕਾਰ ਨਾਲ ਭਾਗ ਲਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਬਾਬਾ ਕੁਲਬੀਰ ਸਿੰਘ, ਬਾਬਾ ਮਹਿੰਦਰ ਸਿੰਘ, ਰਿਟਾਇਰ ਡੀਐਸਪੀ ਲਖਵਿੰਦਰ ਸਿੰਘ ਇਬਰਾਹੀਮਵਾਲ, ਜੋਗਾ ਸਿੰਘ ਇਬਰਾਹੀਮਵਾਲ, ਨਿਸ਼ਾਨ ਸਿੰਘ ਇਬਰਾਹੀਮਵਾਲ, ਨੰਬਰਦਾਰ ਦਲਜਿੰਦਰ ਸਿੰਘ, ਸੰਦੀਪ ਕੁਮਾਰ ਟੋਨੀ, ਸੰਦੀਪ ਸੈਣੀ, ਸੰਦੀਪ ਕੁਮਾਰ ਲੈਬ ਵਾਲੇ, ਸਨੀ ਨਡਾਲਾ, ਲੱਖਾ ਲਹੌਰੀਆ, ਹੈਪੀ ਖੱਖ, ਬਲਵਿੰਦਰ ਸਿੰਘ ਬਿੱਲਾ, ਬਲਜਿੰਦਰ ਸਿੰਘ ਟਾਹਲੀ, ਗੁਰਪ੍ਰੀਤ ਸਿੰਘ ਬੱਲਾ ਬੇਗੋਵਾਲ, ਲਖਵਿੰਦਰ ਸਿੰਘ ਕਾਕਾ ਪ੍ਰਧਾਨ, ਮਹਿੰਦਰ ਸਿੰਘ ਜਲੰਧਰ, ਰਣਜੀਤ ਸਿੰਘ, ਦਿਲਰਾਜ ਸਿੰਘ ਰਾਜਨ, ਕੌਂਸਲਰ ਬੂਟਾ ਸਿੰਘ, ਰਜਿੰਦਰ ਕੌਰ, ਬਲਜੀਤ ਕੌਰ, ਪਰਮਜੀਤ ਕੌਰ ਤੇ ਹੋਰ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ-ਮੋਹਨ ਸਿੰਘ ਡਾਲਾ ਅਗਲੀ ਖ਼ਬਰ ਬਸਤੀ ਰੰਗੀਲਪੁਰ ਦੇ ਦੋ ਘਰਾਂ 'ਚੋਂ 15 ਤੋਲੇ ਸੋਨਾ ਤੇ ਇਕ ਲੱਖ ਰੁਪਏ ਦੀ ਚੋਰੀ <br/>
Ad Position 24