05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ-ਮੋਹਨ ਸਿੰਘ ਡਾਲਾ

Ad Position 21
No active advertisement
ਅਜੀਤ ਡੈਸਕ 20-04-2026
ਨਡਾਲਾ, 19 ਅਪ੍ਰੈਲ (ਰਘਬਿੰਦਰ ਸਿੰਘ)-ਸਮਾਜ ਸੇਵੀ ਮੋਹਨ ਸਿੰਘ ਡਾਲਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ | ਉਨ੍ਹਾਂ ਕਿਹਾ ਕਿ ਨਾੜ ਸਾੜਨ ਨਾਲ ਜਿਥੇ ਵਾਤਾਵਰਨ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ ਅਤੇ ਉਥੇ ਹਵਾ ਪ੍ਰਦੂਸ਼ਣ 'ਚ ਵੱਡਾ ਵਾਧਾ ਹੁੰਦਾ ਹੈ, ਜਿਸ ਨਾਲ ਮਨੁੱਖੀ ਸਿਹਤ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਨਾੜ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਲਾਭਕਾਰੀ ਜੀਵਾਣੂ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਅਗਲੀ ਫ਼ਸਲ 'ਤੇ ਵੀ ਨਕਾਰਾਤਮਕ ਅਸਰ ਪੈਂਦਾ ਹੈ | ਇਸ ਦੇ ਨਾਲ ਹੀ ਕਈ ਵਾਰ ਅੱਗ ਬੇਕਾਬੂ ਹੋ ਕੇ ਹੋਰ ਖੇਤਾਂ ਅਤੇ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ | ਮੋਹਨ ਸਿੰਘ ਡਾਲਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਨਾੜ ਦੇ ਸਹੀ ਪ੍ਰਬੰਧ ਲਈ ਜਾਗਰੂਕਤਾ ਮੁਹਿੰਮਾਂ ਚਲਾਏ ਅਤੇ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਏ, ਤਾਂ ਜੋ ਕਿਸਾਨ ਬਿਨਾਂ ਅੱਗ ਲਗਾਏ ਹੀ ਨਾੜ ਦਾ ਸਹੀ ਪ੍ਰਬੰਧ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਐਸ. ਪੀ. ਐਸ. ਇੰਟਰਨੈਸ਼ਨਲ ਸਕੂਲ ਬੇਗੋਵਾਲ 'ਚ ਅਧਿਆਪਕ-ਮਾਪੇ ਮਿਲਣੀ <br/> ਅਗਲੀ ਖ਼ਬਰ ਵਿਸਾਖੀ ਨੂੰ ਸਮਰਪਿਤ ਗੁਰਦੁਆਰਾ ਪਰਮੇਸ਼ਰ ਦੁਆਰ ਨਡਾਲਾ ਵਿਖੇ ਦੋ ਦਿਨਾ ਧਾਰਮਿਕ ਸਮਾਗਮ ਤੇ ਅੰਮਿ੍ਤ ਸੰਚਾਰ <br/>
Ad Position 24