06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ 'ਚ ਨੈਸ਼ਨਲ 'ਵਾਟਰ ਪਲੇਜ' ਕਰਵਾਈ <br/>

Ad Position 21
No active advertisement
ਅਜੀਤ ਡੈਸਕ 20-04-2026
ਸੁਲਤਾਨਪੁਰ ਲੋਧੀ, 19 ਅਪ੍ਰੈਲ (ਥਿੰਦ)-ਵਿਦਿਆਰਥੀਆਂ ਵਿਚ ਚੰਗੀਆਂ ਕਦਰਾਂ ਕੀਮਤਾਂ ਵਿਕਸਿਤ ਕਰਨ ਲਈ ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਸ਼ਨਲ ਵਾਟਰ ਮਿਸ਼ਨ ਅਧੀਨ ਵਿਦਿਆਰਥੀਆਂ ਨੂੰ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ 'ਵਾਟਰ ਪਲੇਜ' ਕਰਵਾਈ ਗਈ | ਇਸ ਦੌਰਾਨ ਵਿਦਿਆਰਥੀਆਂ ਨੇ ਪਾਣੀ ਦੀ ਬੱਚਤ ਕਰਨ, ਇਸ ਦੀ ਸਹੀ ਵਰਤੋਂ ਕਰਨ ਤੇ ਪਾਣੀ ਦੇ ਸਰੋਤਾਂ ਨੂੰ ਸੁਰੱਖਿਅਤ ਰੱਖਣ ਦਾ ਸੰਕਲਪ ਲਿਆ | ਸਕੂਲ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਤੇ ਮੈਨੇਜਿੰਗ ਡਾਇਰੈਕਟਰ ਨਵਦੀਪ ਕੌਰ ਢਿੱਲੋਂ ਨੇ ਵੀ ਬੱਚਿਆਂ ਨੂੰ ਪਾਣੀ ਦੀ ਕਮੀ ਅਤੇ ਇਸਦੇ ਸੰਭਾਲ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ਪਾਣੀ ਜੀਵਨ ਲਈ ਬਹੁਤ ਜ਼ਰੂਰੀ ਹੈ ਤੇ ਇਸ ਦੀ ਬੱਚਤ ਕਰਨਾ ਸਾਡੀ ਜ਼ਿੰਮੇਵਾਰੀ ਹੈ | ਇਸ ਮੌਕੇ ਵਿਦਿਆਰਥੀਆਂ ਨੇ ਵਾਅਦਾ ਕੀਤਾ ਕਿ ਉਹ ਪਾਣੀ ਦੀ ਫ਼ਜ਼ੂਲਖਰਚੀ ਨਹੀਂ ਕਰਨਗੇ ਤੇ ਹੋਰਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨਗੇ | ਇਹ ਪ੍ਰੋਗਰਾਮ ਬਹੁਤ ਹੀ ਸਫਲ ਰਿਹਾ ਤੇ ਵਿਦਿਆਰਥੀਆਂ 'ਚ ਪਾਣੀ ਸੰਭਾਲ ਪ੍ਰਤੀ ਚੇਤਨਾ ਵਧੀ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਵਿਰਾਸਤ ਦਿਵਸ 'ਤੇ ਬਿ੍ਟਿਸ਼ ਵਿਕਟੋਰੀਆ ਸਕੂਲ ਦੀ ਵਿਲੱਖਣ ਪਹਿਲ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24