ਭੁਲੱਥ, 19 ਅਪ੍ਰੈਲ (ਮਨਜੀਤ ਸਿੰਘ ਰਤਨ)-ਐਵਰਗਰੀਨ ਡੇ ਬੋਰਡਿੰਗ ਸਕੂਲ ਖੱਸਣ ਵਿਖੇ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਕੀਰਤਨ ਸਰਵਣ ਕੀਤਾ | ਪਾਠ ਦੇ ਭੋਗ ਉਪਰੰਤ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਵਲੋਂ ਆਏ ਹੋਏ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਦੀਆਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਦੱਸਿਆ | ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਧਾਰਮਿਕ ਸਿੱਖਿਆਵਾਂ ਗ੍ਰਹਿਣ ਕਰਨੀਆਂ ਚਾਹੀਦੀਆਂ ਹਨ | ਉਨ੍ਹਾਂ ਇਸ ਮੌਕੇ ਆਏ ਹੋਏ ਬੱਚਿਆਂ ਦੇ ਮਾਤਾ ਪਿਤਾ ਨੂੰ ਜੀ ਆਇਆ ਆਖਿਆ ਤੇ ਉਨ੍ਹਾਂ ਦਾ ਇਸ ਧਾਰਮਿਕ ਸਮਾਗਮ 'ਤੇ ਆਉਣ ਲਈ ਧੰਨਵਾਦ ਕੀਤਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਵਿਦਿਆਰਥੀ ਤੇ ਉਨ੍ਹਾਂ ਦੇ ਮਾਤਾ ਪਿਤਾ ਹਾਜ਼ਰ ਸਨ |