06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਨਗਰ ਕੀਰਤਨ 3 ਨੂੰ <br/>

Ad Position 21
No active advertisement
ਅਜੀਤ ਡੈਸਕ 20-04-2026
ਕਪੂਰਥਲਾ, 19 ਅਪ੍ਰੈਲ (ਵਿ.ਪ੍ਰ.)-ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਕ ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਤਿਆਰੀ ਸੰਬੰਧੀ ਧਾਰਮਿਕ ਜਥੇਬੰਦੀਆਂ ਦੀ ਇਕ ਮੀਟਿੰਗ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਕ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਨਗਰ ਕੀਰਤਨ ਨੂੰ ਸਫ਼ਲ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਸੇਵਾਦਾਰਾਂ ਦੀਆਂ ਵੱਖ-ਵੱਖ ਕਾਰਜਾਂ 'ਚ ਡਿਊਟੀਆਂ ਲਗਾਈਆਂ ਗਈਆਂ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹਿੰਦਰਪਾਲ ਸਿੰਘ ਬੇਦੀ, ਹਰਦੀਪ ਸਿੰਘ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਸਾਲਾਨਾ ਨਗਰ ਕੀਰਤਨ 3 ਮਈ ਨੂੰ ਸਵੇਰੇ 5 ਵਜੇ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਤੋਂ ਆਰੰਭ ਹੋਵੇਗਾ, ਜੋ ਮੁਹੱਲਾ ਸੰਤਪੁਰਾ ਪਿੰਡ ਭਗਤਪੁਰ, ਭਗਵਾਨਪੁਰ ਝੁੱਗੀਆਂ ਗੁਲਾਮ, ਮਜ਼ਾਦਪੁਰ, ਰੱਤਾ ਨੌ ਆਬਾਦ, ਖਾਲ਼ੂ, ਕੋਲੀਆਂਵਾਲ, ਦਰੀਏਵਾਲ, ਟੋਡਰਵਾਲ, ਨਵਾਂ ਠੱਟਾ ਤੇ ਪੁਰਾਣਾ ਠੱਟਾ ਤੋਂ ਹੁੰਦਾ ਹੋਇਆ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ | ਮੀਟਿੰਗ 'ਚ ਭਾਈ ਸੁਰਿੰਦਰ ਸਿੰਘ, ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਸਾਹੀ, ਸੁਰਜੀਤ ਸਿੰਘ ਵਿੱਕੀ, ਮਨਪ੍ਰੀਤ ਸਿੰਘ, ਸੁਰਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਰਛਪਾਲ ਸਿੰਘ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਬੱਡੀ ਕੱਪ 'ਚ ਜੇਤੂ ਰਹਿਣ ਵਾਲੇ ਬੱਚਿਆਂ ਦਾ ਸਨਮਾਨ <br/> ਅਗਲੀ ਖ਼ਬਰ ਐਵਰਗਰੀਨ ਡੇ ਬੋਰਡਿੰਗ ਸਕੂਲ ਵਿਖੇ ਕਰਵਾਇਆ ਧਾਰਮਿਕ ਸਮਾਗਮ <br/>
Ad Position 24