06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਟੇਟ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠਾਂ ਦੇ ਪਾਏ ਗਏ ਭੋਗ <br/>

Ad Position 21
No active advertisement
ਅਜੀਤ ਡੈਸਕ 20-04-2026
ਕਪੂਰਥਲਾ, 19 ਅਪ੍ਰੈਲ (ਸਡਾਨਾ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠਾਂ ਦੇ ਭੋਗ ਪਾਏ ਗਏ | ਸਮਾਗਮ ਦੀ ਆਰੰਭਤਾ ਮੌਕੇ ਭਾਈ ਪਲਵਿੰਦਰ ਸਿੰਘ ਸਾਰੰਗ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਉਪਰੰਤ ਜਿਨ੍ਹਾਂ ਸੰਗਤਾਂ ਨੇ 6 ਮਹੀਨੇ ਪਹਿਲਾਂ ਸਹਿਜ ਪਾਠ ਆਰੰਭ ਕੀਤੇ ਸਨ ਉਨ੍ਹਾਂ ਵਲੋਂ ਸਹਿਜ ਪਾਠਾਂ ਦੇ ਭੋਗ ਪਾਏ ਗਏ ਤੇ ਮੁੜ ਦੁਬਾਰਾ ਸਹਿਜ ਪਾਠ ਆਰੰਭ ਕਰਨ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਟੇਟ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਸ਼ਬਦ ਗੁਰੂ ਪ੍ਰਚਾਰ ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਇਹ ਪਾਠ ਜੋ ਅਕਤੂਬਰ 'ਚ ਆਰੰਭ ਕੀਤੇ ਗਏ ਸਨ | ਉਨ੍ਹਾਂ ਦੇ ਅੱਜ ਭੋਗ ਪਏ ਹਨ ਤੇ ਹੁਣ ਆਰੰਭ ਹੋਏ ਸਹਿਜ ਪਾਠਾਂ ਦੇ ਭੋਗ 25 ਅਕਤੂਬਰ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ | ਸਮਾਗਮ ਦੌਰਾਨ ਕਰੀਬ 350 ਪ੍ਰਾਣੀਆਂ ਨੇ ਸਹਿਜ ਪਾਠ ਆਰੰਭ ਕੀਤੇ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸਮੂਹ ਸੰਗਤਾਂ ਨੂੰ ਸਹਿਜ ਪਾਠ ਦੀ ਸੰਪੂਰਨਤਾ ਤੇ ਨਵੇਂ ਸਹਿਜ ਪਾਠ ਆਰੰਭ ਕਰਨ ਦੀ ਵਧਾਈ ਦਿੱਤੀ ਤੇ ਸ਼ਬਦ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਵੀ ਕਰਵਾਏ ਗਏ | ਇਸ 'ਚ ਭਾਗ ਲੈਣ ਵਾਲੇ ਬੱਚਿਆਂ ਤੇ ਪਹਿਲੇ 10 ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਮਾਗਮ ਮੌਕੇ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਪਰਮਜੀਤ ਸਿੰਘ ਸ਼ੇਖੂਪੁਰ, ਇੰਚਾਰਜ ਭਾਈ ਮੋਹਕ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਉਪਿੰਦਰ ਸਿੰਘ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ, ਗੁਰਮੇਜ ਸਿੰਘ, ਪਰਮਿੰਦਰ ਸਿੰਘ ਹੈਪੀ, ਜਸਬੀਰ ਸਿੰਘ ਆਨੰਦ, ਹਰਵਿੰਦਰ ਸਿੰਘ, ਸੁਖਜੀਤ ਸਿੰਘ ਬਾਂਸਲ, ਭਾਈ ਜਸਵਿੰਦਰ ਸਿੰਘ, ਗੁਰਸ਼ਰਨ ਸਿੰਘ, ਹਰਦਿਆਲ ਸਿੰਘ, ਹਰਜੀਤ ਸਿੰਘ ਭਾਟੀਆ, ਭਾਈ ਸ਼ੇਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ ਤੇ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਕੁਲਦੀਪ ਸਿੰਘ ਮਿਆਣੀ ਵਾਲਿਆਂ ਵਲੋਂ ਗੁਰੂ ਨਾਨਕ ਡਾਇਲੈਸਿਸ ਸੈਂਟਰ ਨੂੰ 50,000 ਦੀ ਰਾਸ਼ੀ ਭੇਟ <br/> ਅਗਲੀ ਖ਼ਬਰ ਮਾਤਾ ਭੱਦਰਕਾਲੀ ਦੇ ਸਾਲਾਨਾ ਮੇਲੇ ਸੰਬੰਧੀ ਸਮਾਗਮਾਂ ਦੀ ਆਰੰਭਤਾ ਲਈ ਕੀਤੀ ਅਰਦਾਸ <br/>
Ad Position 24