06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਹਾਨ ਕੀਰਤਨ ਦਰਬਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 20-04-2026
ਕਪੂਰਥਲਾ, 19 ਅਪ੍ਰੈਲ (ਸਡਾਨਾ)-ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ | ਸਮਾਗਮ ਦੌਰਾਨ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਤੇ ਉਨ੍ਹਾਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ | ਉਪਰੰਤ ਭਾਈ ਪਰਮਜੀਤ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਜਵੱਧੀ ਟਕਸਾਲ ਵਾਲਿਆਂ ਨੇ ਤੰਤੀ ਸਾਜਾਂ ਨਾਲ ਰਾਗਾਂ ਦੇ ਆਧਾਰਿਤ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸੰਗਤਾਂ ਨੂੰ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਸਮਾਗਮ ਦੌਰਾਨ ਜਥੇ. ਜਸਵਿੰਦਰ ਸਿੰਘ ਬੱਤਰਾ, ਮਨਮੋਹਨ ਸਿੰਘ, ਪਰਮਜੀਤ ਸਿੰਘ ਸ਼ੇਖੂਪੁਰ, ਜਸਬੀਰ ਸਿੰਘ ਰਾਣਾ, ਹਰਪਾਲ ਸਿੰਘ, ਜਸਪਾਲ ਸਿੰਘ ਖੁਰਾਣਾ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਸੁਖਵਿੰਦਰ ਸਿੰਘ, ਗੁਰਬਖ਼ਸ਼ ਸਿੰਘ ਕਾਲਾ, ਪਰਮਜੀਤ ਸਿੰਘ ਸ਼ੇਖੂਪੁਰ, ਸੇਵਾ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਭੋਲਾ, ਸੁਖਜੀਤ ਸਿੰਘ ਢੱਪਈ, ਦਲਜੀਤ ਸਿੰਘ, ਸਿਮਰਨਪ੍ਰੀਤ ਸਿੰਘ, ਭੁਪਿੰਦਰ ਸਿੰਘ, ਬੋਹੜ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਹਰਜੀਤ ਸਿੰਘ ਭਾਟੀਆ, ਇੰਦਰਪਾਲ ਸਿੰਘ ਭਾਟੀਆ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਨੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਵਾਇਆ ਅਗਲੀ ਖ਼ਬਰ ਬਾਬਾ ਕੁਲਦੀਪ ਸਿੰਘ ਮਿਆਣੀ ਵਾਲਿਆਂ ਵਲੋਂ ਗੁਰੂ ਨਾਨਕ ਡਾਇਲੈਸਿਸ ਸੈਂਟਰ ਨੂੰ 50,000 ਦੀ ਰਾਸ਼ੀ ਭੇਟ <br/>
Ad Position 24