ਫਗਵਾੜਾ, 19 ਅਪੈ੍ਰਲ (ਹਰਜੋਤ ਸਿੰਘ ਚਾਨਾ)-ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਪਿੰਡ ਸਪਰੋੜ ਵਿਖੇ ਡਾ. ਭੀਮ ਰਾਓ ਅੰਬੇਡਕਰ ਕਮੇਟੀ, ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਤੇ ਪੰਚਾਇਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜਰਨੈਲ ਨੰਗਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਤੇ ਬਸਪਾ ਦੇ ਸੀਨੀਅਰ ਆਗੂ ਰਾਮ ਸਿੰਘ ਬੋਲੀਨਾ ਹਾਜ਼ਰ ਰਹੇ | ਸਮਾਗਮ ਦੌਰਾਨ ਮਹਿਮਾਨਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਨੰਗਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਡਾ. ਅੰਬੇਡਕਰ ਵਲੋਂ ਲਿਖਿਆ ਸੰਵਿਧਾਨ ਹਰ ਵਰਗ ਨੂੰ ਬਰਾਬਰੀ ਦਾ ਅਧਿਕਾਰ ਦਿੰਦਾ ਹੈ ਤੇ ਖਾਸ ਕਰਕੇ ਔਰਤਾਂ ਨੂੰ ਮਿਲੇ ਅਧਿਕਾਰਾਂ ਬਾਰੇ ਵੀ ਜਾਣਕਾਰੀ ਦਿੱਤੀ | ਸਮਾਗਮ ਨੂੰ ਸਫ਼ਲ ਬਣਾਉਣ ਲਈ ਕਈ ਸਮਾਜਿਕ ਆਗੂਆਂ ਤੇ ਪਿੰਡ ਵਾਸੀਆਂ ਨੇ ਪੂਰਾ ਸਹਿਯੋਗ ਦਿੱਤਾ, ਜਿਨ੍ਹਾਂ ਦਾ ਕਮੇਟੀ ਵਲੋਂ ਧੰਨਵਾਦ ਕੀਤਾ | ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਸੁਸਾਇਟੀ ਦੇ ਪ੍ਰਧਾਨ ਧਰਮਪਾਲ, ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਰਾਜ, ਸਾਬਕਾ ਸਰਪੰਚ ਬਹਾਦਰ ਸਿੰਘ, ਸੁੱਚਾ ਸਿੰਘ, ਧਰਮਪਾਲ, ਸੁਨੀਲ ਬਾਘਾ, ਹੈਪੀ ਕਲੇਰ, ਤਜਿੰਦਰ ਸਿੰਘ, ਹਰਮਨ ਕਲੇਰ, ਖੁਸ਼ਪਾਲ, ਬਲਜਿੰਦਰ ਸਿੰਘ ਆਦਿ ਸ਼ਾਮਿਲ ਸਨ |